
ਨਵੀਂ ਦਿੱਲੀ – ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨਾਂ ਨੇ ਬੀਜੇਪੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਅੱਜ 15 ਮਾਰਚ ਤੱਕ ਦੇ ਆਪਣੇ ਪ੍ਰੋਗਰਾਮਾਂ ਦਾ ਐਲਾਨ ਕਰ ਦਿੱਤਾ ਹੈ। ਸਵਰਾਜ ਇੰਡਿਆ ਦੇ ਪ੍ਰਮੁੱਖ ਯੋਗੇਂਦਰ ਯਾਦਵ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਕਰ ਕਿਹਾ ਕਿ ਬੈਠਕ ਵਿੱਚ ਅਸੀਂ 15 ਮਾਰਚ ਤੱਕ ਦੇ ਪ੍ਰੋਗਰਾਮਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। 6 ਮਾਰਚ ਨੂੰ ਜਦੋਂ ਅੰਦੋਲਨ 100ਵੇਂ ਦਿਨ ਵਿੱਚ ਦਾਖਲ ਹੋਵੇਗਾ ਤਾਂ ਕਿਸਾਨ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਦੇ ਵਿੱਚ ਕੁੰਡਲੀ-ਮਾਨੇਸਰ-ਪਲਵਾਨ ਐਕਸਪ੍ਰੈੱਸ ਵੇਅ ਨੂੰ ਵੱਖ-ਵੱਖ ਸਥਾਨਾਂ ‘ਤੇ ਰੋਕਣਗੇ।
Total Views: 383 ,
Real Estate



















