
ਫ਼ਰੀਦਕੋਟ, 8 ਮਾਰਚ
ਬਹਿਬਲ ਗੋਲੀ ਕਾਂਡ ਵਿਚ ਮੁਲਜ਼ਮ ਵਜੋਂ ਨਾਮਜ਼ਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅੱਜ ਇੱਥੇ ਇਲਾਕਾ ਮੈਜਿਸਟਰੇਟ ਸੁਰੇਸ਼ ਕੁਮਾਰ ਦੀ ਅਦਾਲਤ ਵਿੱਚ ਨਿੱਜੀ ਤੌਰ ’ਤੇ ਪੇਸ਼ ਹੋਏ। ਅਦਾਲਤ ਨੇ ਸੁਮੇਧ ਸੈਣੀ ਨੂੰ ਇੱਕ ਲੱਖ ਦੇ ਜ਼ਮਾਨਤੀ ਮੁਚੱਲਕੇ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ। ਉਧਰ ਇਸੇ ਕੇਸ ਵਿੱਚ ਅੱਜ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਵੀ ਅਦਾਲਤ ’ਚ ਪੇਸ਼ ਹੋਏ ਤੇ ਅਦਾਲਤ ਨੇ ਉਨ੍ਹਾਂ ਨੂੰ ਵੀ ਇਕ ਲੱਖ ਦੀ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਭਲਕੇ 9 ਮਾਰਚ ਨੂੰ ਹੋਵੇਗੀ
Total Views: 272 ,
Real Estate



















