
ਸੀਕਰ— ਅਕਸਰ ਆਪਣੇ ਬਿਆਨਾਂ ਨੂੰ ਲੈ ਕੇ ਸੁਰਖੀਆਂ ਵਿਚ ਰਹਿਣ ਵਾਲੇ ਉਨਾਵ ਤੋਂ ਭਾਜਪਾ ਸੰਸਦ ਮੈਂਬਰ ਸਾਕਸ਼ੀ ਮਹਾਰਾਜ ਨੇ ਇਕ ਵਾਰ ਫਿਰ ਤੋਂ ਵਿਵਾਦਿਤ ਬਿਆਨ ਦਿੱਤਾ ਹੈ। ਸਾਕਸ਼ੀ ਮਹਾਰਾਜ ਨੇ ਦਿੱਲੀ ’ਚ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਲੈ ਕੇ ਬਿਆਨਬਾਜ਼ੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਖਾਲਿਸਤਾਨੀ ਅਤੇ ਅੱਤਵਾਦੀ ਦੱਸਿਆ ਹੈ। ਦਰਅਸਲ ਸਾਕਸ਼ੀ ਮਹਾਰਾਜ ਰਾਜਸਥਾਨ ਦੇ ਸੀਕਰ ਜ਼ਿਲ੍ਹੇ ਦੇ ਲਕਸ਼ਮਣਗੜ੍ਹ ਕਸਬੇ ’ਚ ਨਿੱਜੀ ਦੌਰੇ ’ਤੇ ਆਏ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਲੋਕ ਕਿਸਾਨ ਦੇ ਨਾਮ ’ਤੇ ਅੰਦੋਲਨ ਕਰ ਰਹੇ ਹਨ, ਉਹ ਕਿਸਾਨ ਹੈ ਨਹੀਂ। ਉਹ ਤਾਂ ਖਾਲਿਸਤਾਨੀ ਜਾਂ ਫਿਰ ਅੱਤਵਾਦੀ ਹਨ। ਸਾਕਸ਼ੀ ਮਹਾਰਾਜ ਇੱਥੇ ਹੀ ਨਹੀਂ ਰੁੱਕੇ, ਉਨ੍ਹਾਂ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਦਲਾਲ ਤੱਕ ਆਖ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਸਿਰਫ ਤਮਾਸ਼ਾ ਹੋ ਰਿਹਾ ਹੈ।
Total Views: 395 ,
Real Estate



















