ਇੰਚਾਰਜ ਜਗਬੀਰ ਸਿੰਘ ਬਰਾੜ ਨਿਕਲੇ ਕੋਰੋਨਾ ਪਾਜ਼ੇਟਿਵ

ਜਲੰਧਰ — ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਨਕੋਦਰ ਵਿਧਾਨ ਸਭਾ ਹਲਕਾ ਦੇ ਇੰਚਾਰਜ ਜਗਬੀਰ ਸਿੰਘ ਬਰਾੜ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਹ ਆਪਣੇ ਘਰ ’ਚ ਹੀ ਹੋਮ ਕੁਆਰੰਟਾਈਨ ਹੋ ਗਏ ਹਨ।

ਜਗਬੀਰ ਬਰਾੜ ਨੇ ਕਿਹਾ ਕਿ ਬੀਤੇ ਦੋ ਦਿਨ ਪਹਿਲਾਂ ਉਨ੍ਹਾਂ ਦੀ ਸਿਹਤ ਕੁਝ ਖਰਾਬ ਸੀ, ਜਿਸ ਨੂੰ ਵੇਖਦੇ ਹੋਏ ਉਨ੍ਹਾਂ ਨੇ ਆਪਣਾ ਕੋਰੋਨਾ ਦਾ ਟੈਸਟ ਕਰਵਾਇਆ ਸੀ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਤਨੀ, ਘਰ ਦੇ ਹੋਰ ਮੈਂਬਰਾਂ ਸਮੇਤ ਕਰਮਚਾਰੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਜੋ ਪਿਛਲੇ ਕੁਝ ਦਿਨਾਂ ’ਚ ਉਨ੍ਹਾਂ ਦੇ ਸੰਪਰਕ ’ਚ ਆਏ ਹਨ, ਉਹ ਵੀ ਸਾਵਧਾਨੀ ਦੇ ਤੌਰ ’ਤੇ ਆਪਣਾ ਕੋਵਿਡ ਟੈਸਟ ਕਰਵਾਉਣ ਤਾਂਕਿ ਇਸ ਬੀਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

Total Views: 283 ,
Real Estate