
ਨਵੀਂ ਦਿੱਲੀ, 19 ਮਾਰਚ ਭਾਰਤ ਵਿਚ ਇਕੋ ਦਿਨ ਵਿਚ ਕੋਵਿਡ-19 ਦੇ 39,726 ਨਵੇਂ ਕੇਸ ਸਾਹਮਣੇ ਆਏ, ਜੋ ਕਿ ਇਸ ਸਾਲ ਇਕ ਦਿਨ ਵਿੱਚ ਆਏ ਸਭ ਤੋਂ ਵੱਧ ਕੇਸ ਹਨ। ਇਸ ਨਾਲ ਦੇਸ਼ ਵਿੱਚ ਇਸ ਆਲਮੀ ਮਹਾਮਾਰੀ ਦੇ ਮਾਮਲਿਆਂ ਦੀ ਗਿਣਤੀ 1,15,14,331 ਤੱਕ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ ਅੱਠ ਵਜੇ ਤੱਕ ਜਾਰੀ ਕੀਤੇ ਅੰਕੜਿਆਂ ਅਨੁਸਾਰ ਬੀਤੇ ਚੌਵੀ ਘੰਟਿਆਂ ਦੌਰਾਨ 154 ਲੋਕਾਂ ਦੀ ਮੌਤ ਕਾਰਨ ਮਰਨ ਵਾਲਿਆਂ ਦੀ ਗਿਣਤੀ 1,59,370 ਹੋ ਗਈ ਹੈ। ਪੰਜਾਬ ਵਿੱਚ ਕਰੋਨਾ ਕਾਰਨ 32 ਵਿਅਕਤੀਆਂ ਦੀ ਜਾਨ ਗਈ ਹੈ।
Total Views: 255 ,
Real Estate
















