
ਪਟਿਆਲਾ, 4 ਅਪਰੈਲ
ਕਾਂਗਰਸ ਨੇਤਾ ਨਵਜੋਤ ਸਿੱਧੂ ਨੇ ਅੱਜ ਇਥੇ ਕਿਹਾ ਕਿ ਕਿਸਾਨਾਂ ਨੂੰ ਸਿੱਧੀ ਅਦਾਇਗੀ ਕੇਂਦਰ ਦੀ ਸਾਜ਼ਿਸ਼ ਹੈ ਤੇ ਇਸ ਦਾ ਇਕੋ ਇਕ ਮਕਸਦ ਪੰਜਾਬ ਦੀ ਖੇਤੀ, ਕਿਸਾਨ ਤੇ ਰੁਜ਼ਗਾਰ ਨੂੰ ਤਬਾਹ ਕਰਨਾ ਹੈ। ਸ੍ਰੀ ਸਿੱਧੂ ਨੇ ਇਹ ਦੋਸ਼ ਇਥੇ ਆਪਣੇ ਘਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਲਗਾਏ। ਉਨ੍ਹਾਂ ਕਿਹਾ ਕਿ ਕੇਂਦਰੀ ਖੁਰਾਕ ਮੰਤਰੀ ਪੀਯੂਸ਼ ਗੋਇਲ ਝੂਠਾ ਹੈ ਤੇ ਜੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਵੱਲੋਂ ਲਿਖੀ ਐੱਮਐੱਸਪੀ ਦੀ ਆਨਲਾਈਨ ਅਦਾਇਗੀ ਬਾਰੇ ਚਿੱਠੀ ਨੂੰ ਲਾਗੂ ਕਰ ਦਿੱਤਾ ਜਾਂਦਾ ਤਾਂ ਇਸ ਦਾ ਸਭ ਤੋਂ ਵੱਧ ਨੁਕਸਾਨ ਛੋਟੀ ਕਿਸਾਨੀ ਨੂੰ ਹੋਣਾ ਸੀ।
Total Views: 211 ,
Real Estate



















