ਸੀਬੀਐੱਸਈ ਦੀਆਂ 10ਵੀਂ ਦੀਆਂ ਪ੍ਰੀਖਿਆਵਾਂ ਰੱਦ, 12ਵੀਂ ਦੀਆਂ ਮੁਲਤਵੀ

ਨਵੀਂ ਦਿੱਲੀ, 14 ਅਪਰੈਲ

 

ਕੇਂਦਰ ਸਰਕਾਰ ਨੇ ਦੇਸ਼ ਭਰ ਵਿੱਚ ਕਰੋਨਾਵਾਇਰਸ ਮਹਾਮਾਰੀ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਸੀਬੀਐੱਸਈ ਦੀਆਂ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ ਜਦਕਿ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਅਤੇ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ, ਕੇਂਦਰੀ ਸਿੱਖਿਆ ਸਕੱਤਰ ਤੇ ਹੋਰ ਉੱਚ ਅਧਿਕਾਰੀਆਂ ਦੀ ਮੌਜੂਦਗੀ ’ਚ ਅੱਜ ਹੋਈ ਇਕ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ। ਮੀਟਿੰਗ ਤੋਂ ਬਾਅਦ ਇਕ ਬਿਆਨ ਜਾਰੀ ਕਰ ਕੇ ਪ੍ਰੀਖਿਆਵਾਂ ਦੇ ਸਬੰਧ ਵਿੱਚ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਕਾਂਗਰਸੀ ਆਗੂ ਰਾਹੁਲ ਗਾਂਧੀ, ਕਾਂਗਰਸੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਹੋਰ ਕਈ ਆਗੂਆਂ ਵੱਲੋਂ ਕਰੋਨਾ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਸੀਬੀਐੱਸਈ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰਨ ਦੀ ਮੰਗ ਕੀਤੀ ਗਈ ਸੀ।

Total Views: 234 ,
Real Estate