ਲਾਲ ਕਿਲ੍ਹਾ ਹਿੰਸਾ ਮਾਮਲੇ ’ਚ ਦੀਪ ਸਿੱਧੂ ਦੀ ਜ਼ਮਾਨਤ ਬਾਰੇ ਸੁਣਾਇਆ ਇਹ ਫੈਸਲਾ

ਨਵੀਂ ਦਿੱਲੀ : ਦਿੱਲੀ ਕੋਰਟ ਵੱਲੋਂ ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਦੀਪ ਸਿੱਧੂ ਨੂੰ ਜ਼ਮਾਨਤ ਮਿਲੀ ਗਈ ਹੈ। ਦੀਪ ਸਿੱਧੂ ’ਤੇ 26 ਜਨਵਰੀ ਨੂੰ ਕਿਸਾਨਾਂ ਵੱਲੋਂ ਕੱਢੀ ਗਈ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ ਵਿਚ ਹਿੰਸਾ ਨੂੰ ਭੜਕਾਉਣ ਦਾ ਦੋਸ਼ ਹੈ।
ਦੱਸ ਦੇਈਏ ਕਿ ਦਿੱਲੀ ਕੋਰਟ ਨੇ ਦੀਪ ਸਿੱਧੂ ਦੀ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਸੋਮਵਾਰ ਨੂੰ ਜ਼ਮਾਨਤ ਦੀ ਅਰਜ਼ੀ ਦਾ ਫੈਸਲਾ ਰਾਖਵਾਂ ਰੱਖ ਲਿਆ ਗਿਆ ਹੈ। ਆਨਲਾਈਨ ਹੋਈ ਸੁਣਵਾਈ ਦੌਰਾਨ ਐਡੀਸ਼ਨਲ ਸੈਸ਼ਨ ਜੱਜ ਨੀਲੋਫਰ ਅਬੀਦਾ ਪਰਵੀਨ ਨੇ ਦੀਪ ਸਿੱਧੂ ਵੱਲੋਂ ਦਾਇਰ ਜ਼ਮਾਨਤ ਅਰਜ਼ੀ ਦੀ ਸੁਣਵਾਈ ਕਰਦਿਆਂ ਇਹ ਹੁਕਮ ਜਾਰੀ ਕੀਤੇ ਹਨ। ਦੱਸਣਯੋਗ ਹੈ ਕਿ ਦੂਜੀ ਧਿਰ ਵੱਲੋਂ ਦੀਪ ਸਿੱਧੂ ਨੂੰ ਕਿਸਾਨਾਂ ਵੱਲੋਂ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਕੱਢੀ ਗਈ ਟਰੈਕਟਰ ਰੈਲੀ ਨੂੰ ਭੜਕਾਉਣ ਅਤੇ ਲਾਲ ਕਿਲ੍ਹਾ ’ਤੇ ਹੋਈ ਹਿੰਸਾ ਦੇ ਮੁੱਖ ਦੋਸ਼ੀ ਵੱਜੋਂ ਇਸ ਕੇਸ ਨਾਲ ਜੋੜਿਆ ਗਿਆ ਹੈ।
ਸੁਣਵਾਈ ਦੌਰਾਨ ਸਰਕਾਰੀ ਵਕੀਲ ਵੱਲੋਂ ਇਹ ਦਰਖਾਸਤ ਦਿੱਤੀ ਗਈ ਕਿ ਦੀਪ ਸਿੱਧੂ ਵੱਲੋਂ ਵੱਖ ਵੱਖ ਮੀਡੀਆ ਚੈਨਲਾਂ ਨੂੰ ਦਿੱਤੀਆਂ ਇੰਟਰਵਿਊ ਵਿਚ ਲਾਲ ਕਿਲ੍ਹੇ ’ਤੇ ਹੋਈ ਹਿੰਸਾ ਅਤੇ ਤਿਰੰਗੇ ਝੰਡੇ ਦੇ ਅਪਮਾਨ ਇਰਾਦਤਨ ਕਰਨ ਦਾ ਦੋਸ਼ ਲੱਗਾ ਹੈ।
Total Views: 353 ,
Real Estate