
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਕਹਿਰ ਦਾ ਪਰਛਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ’ਤੇ ਵੀ ਪੈ ਗਿਆ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਦੇ ਭਿਆਨਕ ਰੂਪ ਨੂੰ ਦੇਖਦੇ ਹੋਏ ਦਿੱਲੀ ਦੇ ਲੈਫਟੀਨੈਂਟ ਗਵਰਨਰ ਅਨਿਲ ਬੈਜਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦੇ ਕੇਜਰੀਵਾਲ ਸਰਕਾਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
Delhi Lt Governor Anil Baijal has concurred with the recommendation of the Minister, Gurudwara Elections and the Chief Minister to postpone the elections of Delhi Sikh Gurdwara Management Committee: Sources
ਦੱਸ ਦੇਈਏ ਕਿ ਡੀਐਸਜੀਐਮਸੀ ਦੀਆਂ ਚੋਣਾਂ 25 ਅਪ੍ਰੈਲ ਨੂੰ ਹੋਣੀਆਂ ਸਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਵਿਡ 19 ਦੀ ਸਥਿਤੀ ਦਾ ਹਵਾਲਾ ਦਿੰਦੇ ਹੋਏੇ ਐਤਵਾਰ ਨੂੰ ਹੋਣ ਵਾਲੀਆਂ ਚੋਣਾਂ ਨੂੰ ਮੁਲਤਵੀ ਕਰਨ ਦਾ ਪ੍ਰਸਤਾਵ ਦਿੱਲੀ ਦੇ ਲੈਫਟੀਨੈਂਟ ਗਵਰਨਰ ਨੂੰ ਭੇਜਿਆ ਸੀ। ਅੱਜ ਇਸ ਤਜਵੀਜ਼ ’ਤੇ ਰਸਮੀ ਪ੍ਰਵਾਨਗੀ ਦਿੰਦਿਆਂ ਐਲ ਜੀ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ 25 ਅਪ੍ਰੈਲ ਨੂੰ ਹੋਣ ਵਾਲੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਜਾਂਦੀਆਂ ਹਨ।
Total Views: 133 ,
Real Estate



















