ਦਿੱਲੀ ਤੇ ਹੋਰ ਰਾਜਾਂ ਦੇ ਕਰੋਨਾ ਮਰੀਜ਼ਾਂ ਨੇ ਪੰਜਾਬ ਵੱਲ ਰੁਖ਼ ਕੀਤਾ

ਚੰਡੀਗੜ੍ਹ, 25 ਅਪਰੈਲ

 

ਹਸਪਤਾਲਾਂ ਵਿੱਚ ਬਿਸਤਰਿਆਂ ਅਤੇ ਆਕਸੀਜਨ ਦੀ ਸਪਲਾਈ ਦੀ ਘਾਟ ਕਾਰਨ, ਦਿੱਲੀ ਅਤੇ ਗੁਆਂਢੀ ਰਾਜਾਂ ਦੇ ਕੋਵਿਡ-19 ਮਰੀਜ਼ਾਂ ਨੇ ਪੰਜਾਬ ਵੱਲ ਰੁਖ਼ ਕਰ ਲਿਆ ਹੈ। ਦਿੱਲੀ ਤੋਂ ਬਹੁਤ ਸਾਰੇ ਮਰੀਜ਼ਾਂ ਨੂੰ ਪਟਿਆਲਾ, ਜਲੰਧਰ ਅਤੇ ਹੋਰ ਥਾਵਾਂ ਦੇ ਹਸਪਤਾਲਾਂ ਵਿੱਚ ਦਾਖਲ ਹਨ। ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਮਰੀਜ਼ ਵੀ ਪੰਜਾਬ ਵਿੱਚ ਆ ਰਹੇ ਹਨ। ਪਟਿਆਲਾ ਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ, ”ਇਸ ਵੇਲੇ ਦਿੱਲੀ ਦੇ 13-14 ਮਰੀਜ਼ ਰਾਜਿੰਦਰਾ ਹਸਪਤਾਲ ਵਿਖੇ ਇਲਾਜ ਅਧੀਨ ਹਨ। ਡਾਕਟਰਾਂ ਨੇ ਕਿਹਾ ਕਿ ਦਿੱਲੀ ਸਥਿਤ ਕੋਵਿਡ-19 ਦੇ ਮਰੀਜ਼, ਜਿਨ੍ਹਾਂ ਵਿੱਚੋਂ ਬਹੁਤਿਆਂ ਨੂੰ ਆਕਸੀਜਨ ਦੀ ਜ਼ਰੂਰਤ ਹੈ, ਉਹ ਪੰਜਾਬ ਆ ਰਹੇ ਹਨ। ਬਹੁਤ ਸਾਰੇ ਮਰੀਜ਼ ਆਪਣੇ ਪੰਜਾਬ ਰਹਿੰਦੇ ਰਿਸ਼ਤੇਦਾਰਾਂ ਰਾਹੀਂ ਪੰਜਾਬ ਦੇ ਹਸਪਤਾਲਾਂ ਵਿੱਚ ਦਾਖਲ ਹੋ ਰਹੇ ਹਨ। ਦੂਜੇ ਰਾਜਾਂ ਦੇ 35-40 ਮਰੀਜ਼ ਜਲੰਧਰ ਦੇ ਹਸਪਤਾਲਾਂ ਵਿਚ ਆਪਣਾ ਇਲਾਜ ਕਰਵਾ ਰਹੇ ਹਨ। ਜਲੰਧਰ ਦੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਕਿਹਾ, ‘‘ ਇਨ੍ਹਾਂ ਮਰੀਜ਼ਾਂ ਵਿਚੋਂ 12-13 ਮਰੀਜ਼ ਦਿੱਲੀ ਦੇ ਹਨ, ਜਦਕਿ ਬਾਕੀ ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਜੰਮੂ ਦੇ ਹਨ।

Total Views: 304 ,
Real Estate