ਪੰਜਾਬ ਭਾਜਪਾ ਨੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਬਹਾਨਾ ਲਗਾ ਕੇ ਪਾਰਟੀ ਵਿਚੋਂ ਕੱਢ ਦਿੱਤਾ ਹੈ। ਜੋਸ਼ੀ ਨੂੰ 6 ਸਾਲਾਂ ਲਈ ਪਾਰਟੀ ਵਿੱਚੋਂ ਬਾਹਰ ਕੀਤਾ ਗਿਆ ਹੈ । ਇਸ ਤੋਂ ਪਹਿਲਾਂ ਅਨਿਲ ਜੋਸ਼ੀ ਨੂੰ ਕਿਸਾਨ ਪੱਖੀ ਗੱਲਾਂ ਕਰਨ ਕਰ ਕੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ ਜਿਸ ਦੇ ਜਵਾਬ ਵਿਚ ਅਨਿਲ ਜੋਸ਼ੀ ਨੇ ਕਿਹਾ ਸੀ ਕਿ ਉਨ੍ਹਾਂ ਨੇ ਕਦੀ ਵੀ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਗੱਲ ਨਹੀਂ ਕੀਤੀ। ਉਨ੍ਹਾਂ ਪਾਰਟੀ ਮੁਖੀ ਅਸ਼ਵਨੀ ਸ਼ਰਮਾ ਨੂੰ ਪੁੱਛਿਆ ਸੀ ਕਿ ਕੀ ਕਿਸਾਨਾਂ ਬਾਰੇ ਗੱਲ ਕਰਨਾ ਅਨੁਸ਼ਾਸਨਹੀਣਤਾ ਹੈ।
Total Views: 289 ,
Real Estate



















