
ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾਵੇਗਾ। ਅੱਜ ਟੀਵੀ ਚੈਨਲ ਨੂੰ ਦਿੱਤੀ ਇਕ ਇੰਟਰਵਿਊ ਵਿਚ ਹਰੀਸ਼ ਰਾਵਤ ਨੇ ਕਿਹਾ ਕਿ ਨਵਜੋਤ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਾਏ ਜਾਣਗੇ ਤੇ ਦੋ ਕਾਰਜਕਾਰੀ ਪ੍ਰਧਾਨ ਬਣਾਏ ਜਾਣਗੇ ਜਿਹਨਾਂ ਵਿਚੋਂ ਇਕ ਹਿੰਦੂ ਭਾਈਚਾਰੇ ਵਿਚੋਂ ਤੇ ਦੂਜਾ ਦਲਿਤ ਭਾਈਚਾਰੇ ਵਿਚੋਂ ਹੋਵੇਗਾ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ ਰਹਿਣਗੇ। ਹੁਣ ਵੇਖਣਾ ਹੋਵੇਗਾ ਕਿ ਇਸ ਦਾ ਅਧਿਕਾਰਕ ਐਲਾਨ ਕਦੋਂ ਕੀਤਾ ਜਾਂਦਾ ਹੈ।
Total Views: 332 ,
Real Estate



















