ਅਕਾਲੀ ਭਾਜਪਾ ਦਾ ਮਸਲਾ ਲਗਭਗ ਸੁਲਝ ਹੀ ਗਿਆ, ਕੇਂਦਰ ਦੇ ਫੈਸਲਿਆਂ ਦਾ ਕੀਤਾ ਸੁਆਗਤ

ਅਕਾਲੀ ਦਲ(ਬਾਦਲ) ਦੀ ਕੋਰ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਛੇ ਹਜ਼ਾਰ ਰੁਪਏ ਪ੍ਰਤੀ ਸਾਲ ਦੇਣ ਦੇ ਫੈਸਲੇ ਦਾ ਸੁਆਗਤ ਕਰਦਿਆਂ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਇਸ ਰਾਸ਼ੀ ਨੂੰ ਵਧਾ ਕੇ ਬਾਰਾਂ ਹਜ਼ਾਰ ਰੁਪਏ ਸਾਲਾਨਾ ਕੀਤਾ ਜਾਵੇ। ਇਹ ਸਕੀਮ ਖੇਤ ਮਜ਼ਦੂਰਾਂ ਲਈ ਵੀ ਲਾਗੂ ਕੀਤੀ ਜਾਵੇ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਜਿਥੇ ਕੇਂਦਰ ਸਰਕਾਰ ਨੂੰ ਕਿਸਾਨਾਂ ਨੂੰ ਹੋਰ ਪੈਸਾ ਦੇਣ ਦੀ ਮੰਗ ਕੀਤੀ ਗਈ ਹੈ, ਉਥੇ ਪੰਜਾਬ ਸਰਕਾਰ ਨੂੰ ਕਿਹਾ ਗਿਆ ਹੈ ਕਿ ਉਹ ਵੀ ਕੇਂਦਰ ਸਰਕਾਰ ਦੇ ਬਰਾਬਰ ਦੀ ਰਾਸ਼ੀ ਸਿੱਧੇ ਤੌਰ ’ਤੇ ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਦੇਵੇ। ਅਕਾਲੀ ਦਲ ਦੇ ਬੁਲਾਰੇ ਹਰਚਰਨ ਬੈਂਸ ਨੇ ਕਿਹਾ ਕਿ ਜਲਦੀ ਹੀ ਪਾਰਟੀ ਦੇ ਸੰਸਦ ਮੈਂਬਰਾਂ ਦਾ ਇਕ ਵਫ਼ਦ ਕੇਂਦਰੀ ਵਿੱਤ ਮੰਤਰੀ ਨੂੰ ਮਿਲੇਗਾ ਤੇ ਮੰਗ ਕਰੇਗਾ ਕਿ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਰਾਸ਼ੀ ਦੁੱਗਣੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੋਰ ਕਮੇਟੀ ਨੇ ਆਮਦਨ ਟੈਕਸ ਦੀ ਹੱਦ ਵਧਾ ਕੇ ਪੰਜ ਲੱਖ ਕਰਨ ਦੇ ਫੈਸਲੇ ਦਾ ਵੀ ਸੁਆਗਤ ਕੀਤਾ ਹੈ। ਇਸ ਦੇ ਨਾਲ ਗੈਰ ਸੰਗਠਿਤ ਖੇਤਰ ਦੇ ਦਸ ਕਰੋੜ ਵਰਕਰਾਂ ਨੂੰ ਤਿੰਨ ਹਜ਼ਾਰ ਰੁਪਏ ਮਹੀਨਾ ਦੇਣ ਅਤੇ ਜੀ।ਐਸ।ਟੀ। ਦੀ ਛੋਟ ਚਾਲੀ ਲੱਖ ਕਰਨ, ਆਸ਼ਾ ਤੇ ਆਂਗਣਵਾੜੀ ਵਰਕਰਾਂ ਦੀ ਤਨਖਾਹ ਵਧਾਉਣ ਦੇ ਫੈਸਲੇ ਦਾ ਸੁਆਗਤ ਕੀਤਾ ਹੈ।

Total Views: 458 ,
Real Estate