ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਸੈਣੀ ਨੂੰ ਅਗਾਊਂ ਜ਼ਮਾਨਤ ਨਹੀਂ

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਆਮਦਨ ਵੱਧ ਜਾਇਦਾਦ ਦੇ ਮਾਮਲੇ ਵਿੱਚ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ । ਜ਼ਮਾਨਤ ਦੀ ਅਪੀਲ ਰੱਦ ਹੋਣ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਸੈਣੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸੈਣੀ ਨੇ ਆਪਣੇ ਵਕੀਲਾਂ ਐਡਵੋਕੇਟ ਏਪੀਐੱਸ ਦਿਉਲ ਅਤੇ ਐੱਚਐੱਸ ਧਨੋਆ ਰਾਹੀਂ ਮੁਹਾਲੀ ਦੇ ਜੁਡੀਸ਼ਲ ਮੈਜਿਸਟਰੇਟ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਉਸ ਨੂੰ ਅਗਾਊਂ ਜ਼ਮਾਨਤ ਦੇਣ ਦੀ ਮੰਗ ਕੀਤੀ ਸੀ। ਬਚਾਅ ਪੱਖ ਦੇ ਵਕੀਲਾਂ ਨੇ ਬਹਿਸ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਇਸ ਕੇਸ ਨਾਲ ਸੁਮੇਧ ਸੈਣੀ ਦਾ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਵਿਜੀਲੈਂਸ ਜਾਣਬੁੱਝ ਕੇ ਝੂਠੇ ਕੇਸ ਵਿੱਚ ਫਸਾ ਰਹੀ ਹੈ।

Total Views: 313 ,
Real Estate