ਵਿਜੇ ਮਾਲਿਆ ਨੂੰ ਭਾਰਤ ਵਾਪਸ ਭੇਜਣ ਦੇ ਹੋਏ ਹੁਕਮ

ਵਿਜੇ ਮਾਲਿਆ ਨੂੰ ਬਰਤਾਨੀਆ ਸਰਕਾਰ ਨੇ ਭਾਰਤ ਵਾਪਸ ਭੇਜਣ ਦਾ ਹੁਕਮ ਦਿੱਤਾ ਹੈ।ਧੋਖਾਧੜੀ ਅਤੇ ਕਾਲੇ ਧਨ ਨੂੰ ਸਫ਼ੈਦ ਕਰਨ ਦੇ ਦੋਸ਼ਾਂ ਹੇਠ ਬਰਤਾਨਵੀ ਸਰਕਾਰ ਨੇ ਮਾਲਿਆ ਨੂੰ ਭਾਰਤ ਵਾਪਸ ਭੇਜਣ ਦੇ ਹੁਕਮ ਦਿੱਤੇ ਹਨ।ਲੰਡਨ ਦੀ ਵੈਸਟਮਿੰਸਟਰ ਮੈਜਿਸਟਰੇਟ ਦੀ ਅਦਾਲਤ ਨੇ 10 ਦਸੰਬਰ 2018 ਨੂੰ ਕਿਹਾ ਸੀ ਕਿ 63 ਸਾਲਾ ਕਾਰੋਬਾਰੀ ਮਾਲਿਆ ਨੂੰ ਭਾਰਤੀ ਅਦਾਲਤਾਂ ਦੇ ਸਾਹਮਣੇ ਜਵਾਬ ਦੇਣਾ ਪਏਗਾ। ਬਰਤਾਨੀਆ ਵਿੱਚ ਪਾਕਿਸਤਾਨੀ ਮੂਲ ਦੇ ਸਭ ਤੋਂ ਸੀਨੀਅਰ ਮੰਤਰੀ ਜਾਵੀਦ ਦੇ ਦਫ਼ਤਰ ਨੇ ਸੋਮਵਾਰ ਨੂੰ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਸਾਰੇ ਪੱਖਾਂ ’ਤੇ ਵਿਚਾਰ ਕਰਨ ਤੋਂ ਬਾਅਦ ਮੰਤਰੀ ਨੇ ਐਤਵਾਰ ਨੂੰ ਮਾਲਿਆ ਨੂੰ ਭਾਰਤ ਵਾਪਸ ਭੇਜਣ ਦੇ ਹੁਕਮਾਂ ’ਤੇ ਸਹੀ ਪਾਈ ਹੈ।
ਗ੍ਰਹਿ ਮੰਤਰਾਲੇ ਦੇ ਇਕ ਬੁਲਾਰੇ ਅਨੁਸਾਰ ਕਿ ਸਾਰੇ ਨੁਕਤਿਆਂ ’ਤੇ ਵਿਚਾਰ ਕਰਨ ਤੋਂ ਬਾਅਦ 3 ਫਰਵਰੀ ਨੂੰ ਮੰਤਰੀ ਨੇ ਵਿਜੇ ਮਾਲਿਆ ਨੂੰ ਭਾਰਤ ਵਾਪਸ ਭੇਜਣ ਦੇ ਹੁਕਮ ਦਿੱਤੇ ਹਨ।

Total Views: 212 ,
Real Estate