
ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵਿਰੁੱਧ ਬਗਾਵਤੀ ਰੁਖ਼ ਅਪਣਾਉਣ ਵਾਲੇ ਚਾਰ ਕੈਬਨਿਟ ਮੰਤਰੀ ਬੁੱਧਵਾਰ ਨੂੰ ਦੇਹਰਾਦੂਨ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਹਰੀਸ਼ ਰਾਵਤ ਨੂੰ ਮਿਲਣ ਜਾ ਰਹੇ ਹਨ। ਚਾਰ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਏਆਈਸੀਸੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਨੂੰ ਮਿਲਣ ਉਤਰਾਖੰਡ ਦੇ ਦੇਹਰਾਦੂਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਰਾਵਤ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਦੇ ਦਿੱਲੀ ਜਾਣ ਦੀ ਸੰਭਾਵਨਾ ਹੈ।
ਇਸ ਮੀਟਿੰਗ ਤੋਂ ਪਹਿਲਾਂ ਕਾਂਗਰਸ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਹਰੀਸ਼ ਰਾਵਤ ਨੇ ਆਖ ਦਿੱਤਾ ਕਿ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਕੈਪਟਨ ਦੀ ਅਗਵਾਈ ਹੇਠ ਹੀ ਲੜੀਆਂ ਜਾਣਗੀਆਂ।
Total Views: 280 ,
Real Estate



















