
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਵੀਰਵਾਰ ਪੰਜਾਬ ਦੌਰੇ ਤੇ ਆ ਰਹੇ ਹਨ। ਇਸ ਦੌਰਾਨ ਕੇਜਰੀਵਾਲ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੂੰ ਮਿਲਣ ਉਹਨਾਂ ਦੇ ਪਿੰਡ ਸੇਖਵਾਂ (ਗੁਰਦਾਸਪੁਰ) ਪੁੱਜਣਗੇ। ਮੰਨਿਆ ਜਾ ਰਿਹਾ ਹੈ ਕਿ ਕੇਜਰੀਵਾਲ ਦਾ ਇਹ ਦੌਰਾ ਪੰਜਾਬ ਦੀ ਸਿਆਸਤ ਵਿੱਚ ਧਮਾਕਾ ਕਰੇਗਾ। ਚਰਚਾ ਹੈ ਕਿ ਸੇਵਾ ਸਿੰਘ ਸੇਖਵਾਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਛੱਡ ਕੇ ‘ਆਪ’ ਦਾ ਝਾੜੂ ਫੜ ਸਕਦੇ ਹਨ। ਕੇਜਰੀਵਾਲ ਦੇ ਪੰਜਾਬ ਦੌਰੇ ਦੀ ਜਾਣਕਾਰੀ ‘ਆਪ’ ਦੇ ਪੰਜਾਬ ਸਹਿ-ਪ੍ਰਭਾਰੀ ਰਾਘਵ ਚੱਡਾ ਵੱਲੋਂ ਸਾਂਝੀ ਕੀਤੀ ਗਈ। ਇਸ ਮੀਟਿੰਗ ਨੂੰ ਮੁੱਖ ਮੰਤਰੀ ਦੇ ਚੇਹਰੇ ਐਲਾਨਣ ਨਾਲ ਵੀ ਜੋੜਿਆ ਜਾ ਰਿਹਾ ਹੈ ।
Total Views: 331 ,
Real Estate



















