ਅੰਨਾ ਹਜ਼ਾਰੇ ਦੀ ਭੁੱਖ ਹੜਤਾਲ ਮੁੱਕੀ

ਅੰਨਾ ਹਜ਼ਾਰੇ ਨੇ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਕੇਂਦਰੀ ਮੰਤਰੀ ਰਾਧਾ ਮੋਹਨ ਸਿੰਘ ਅਤੇ ਸੁਭਾਸ਼ ਭਾਮਰੇ ਨਾਲ ਇੱਕ ਲੰਮੀ ਮੀਟਿੰਗ ਤੋਂ ਬਾਅਦ ਆਪਣੀ ਭੁੱਖ ਹੜਤਾਲ ਵਾਪਿਸ ਲੈਣ ਦਾ ਐਲਾਨ ਕਰ ਦਿੱਤਾ ਹੈ। ਅੰਨਾ ਹਜ਼ਾਰੇ (81) ਨੇ ਲੋਕਪਾਲ ਦੀ ਮੰਗ ਮੰਨਵਾਉਣ ਲਈ 30 ਜਨਵਰੀ ਨੂੰ ਭੁੱਖ ਹੜਤਾਲ ਸ਼ੁਰੂ ਕੀਤੀ ਸੀ ਤੇ ਸੱਤ ਦਿਨ ਤੱਕ ਚੱਲੀ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀ ਮੰਗ ਮੰਨ ਲਈ ਹੈ। ਜਲਦੀ ਹੀ ਲੋਕਪਾਲ ਨਿਯੁਕਤ ਕਰਨ ਦੀ ਪ੍ਰਕਿਰਿਆ ਆਰੰਭੀ ਜਾਵੇਗੀ।

Total Views: 294 ,
Real Estate