
ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾਇਆ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।ਉਨ੍ਹਾਂ ਕਿਹਾ ਹੈ ਕਿ ਇਹ ਐਲਾਨ ਕਰਦਿਆਂ ਮੈਨੂੰ ਬਹੁਤ ਖੁਸ਼ੀ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਸਰਬਸੰਮਤੀ ਨਾਲ ਪੰਜਾਬ ਦੀ ਕਾਂਗਰਸ ਵਿਧਾਇਕ ਦਲ ਦਾ ਆਗੂ ਚੁਣਿਆ ਗਿਆ ਹੈ।ਦਲਿਤ ਚਿਹਰਾ ਚੰਨੀ ਕੈਪਟਨ ਸਰਕਾਰ ਵਿੱਚ ਤਕਨੀਕੀ ਸਿੱਖਿਆ ਮੰਤਰੀ ਸਨ। ਉਹ ਤੀਜੀ ਵਾਰ ਵਿਧਾਇਕ ਬਣੇ ਹਨ। ਉਨ੍ਹਾਂ ਦਾ ਨਾਮ ਚਰਚਾ ਵਿੱਚ ਨਹੀਂ ਸੀ ਤੇ ਸ਼ਾਮ ਤੱਕ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਚੱਲ ਰਿਹਾ ਸੀ। ਚੰਨੀ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੋਂ ਸ਼ਾਮ 6.30 ਵਜੇ ਮਿਲਣ ਦਾ ਸਮਾਂ ਮੰਗਿਆ ਹੈ।
Total Views: 444 ,
Real Estate
















