ਪੰਜਾਬੀ ਨੌਜਵਾਨ ਦੀ ਅਮਰੀਕਾ ’ਚ ਮੌਤ,ਕਮਰੇ ਚੋਂ ਮਿਲੀ ਸੀ ਲਾਸ਼

ਮੁਕੇਰੀਆਂ ਨੇੜਲੇ ਪਿੰਡ ਉਮਰਪੁਰ ਦੇ ਨੌਜਵਾਨ ਦੀ ਅਮਰੀਕਾ ਵਿੱਚ ਭੇਤਭਰੀ ਹਾਲਤ ’ਚ ਮੌਤ ਹੋ ਗਈ । ਪਰਿਵਾਰ ਨੇ ਮੌਤ ਦੇ ਕਾਰਨਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰਦਿਆਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਭਾਰਤ ਲਿਆਉਣ ’ਚ ਉਨ੍ਹਾਂ ਦੀ ਮੱਦਦ ਕੀਤੀ ਜਾਵੇ। ਇਸ ਸਬੰਧੀ ਮ੍ਰਿਤਕ ਨੌਜਵਾਨ ਜਸਵਿੰਦਰ ਸਿੰਘ ਦੇ ਪਿਤਾ ਸੁਖਵਿੰਦਰ ਸਿੰਘ ਅਨੁਸਾਰ ਉਸ ਦਾ ਪੁੱਤਰ ਨਿਊ ਜਰਸੀ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਜਸਵਿੰਦਰ ਸਿੰਘ ਦਾ ਮਕਾਨ ਮਾਲਕ ਆਪਣਾ ਕਿਰਾਇਆ ਲੈਣ ਲਈ ਕਮਰੇ ’ਚ ਪੁੱਜਾ ਤਾਂ ਅੰਦਰ ਜਸਵਿੰਦਰ ਦੀ ਲਾਸ਼ ਪਈ ਸੀ।

Total Views: 258 ,
Real Estate