ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਨੂੰ ਫ਼ਰੀਦਕੋਟ ਦੀ ਸਥਾਨਕ ਅਦਾਲਤ ਸਾਹਮਣੇ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਲਈ ਪਟਿਆਲਾ ਦੀ ਜੇਲ੍ਹ ਵਿਚ ਭੇਜ ਦਿੱਤਾ ਗਿਆ।2015 ‘ਚ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਸਨ, ਉਸ ਸਮੇਂ ਪ੍ਰਦਰਸ਼ਨਕਾਰੀਆਂ ਉਪਰ ਗੋਲੀਬਾਰੀ ਕੀਤੀ ਗਈ ਸੀ, ਜਿਸ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋਗਈਸੀ। ਉਸ ਸਮੇਂ ਮੋਗਾ ਦੇ ਐਸਐਸਪੀ ਚਰਨਜੀਤ ਸ਼ਰਮਾ ਪੁਲਿਸ ਦੀ ਅਗਵਾਈ ਕਰ ਰਹੇ ਸਨ। ਐਸਆਈਟੀ ਵੱਲੋਂ ਚਰਨਜੀਤ ਸ਼ਰਮਾ ਨੂੰ ਪਿਛਲੇ ਦਿਨੀਂ ਐਸਆਈਟੀ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਸੀ।
Total Views: 466 ,
Real Estate


















