ਜਸਟਿਸ ਰਣਜੀਤ ਸਿੰਘ ਕਮਿਸ਼ਨ ਜੋ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਇਆ ਗਿਆ ਹੈ ਦੇ ਮੁਖੀ ਜਸਟਿਸ ਰਣਜੀਤ ਸਿੰਘ ਨੇ ਇੱਕ ਅਪਰਾਧਿਕ ਪਟੀਸ਼ਨ ਦਾਖਲ ਕਰ ਕੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ(ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮਾਲ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ । ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਇਨ੍ਹਾਂ ਦੋਵਾਂ ਨੇ ਕਮਿਸ਼ਨ ਦੀ ਕਾਰਵਾਈ ‘ਤੇ ਖੁੱਲ੍ਹੇ ਤੌਰ ‘ਤੇ ਕਿੰਤੂ ਪ੍ਰੰਤੂ ਕੀਤਾ ਸੀ, ਜਿਹੜਾ ਕਿ ਇਨਕੁਆਰੀ ਐਕਟ ਦੀ ਤਜਵੀਜ਼ ਦੀ ਉਲੰਘਣਾ ਹੈ ।
ਰਣਜੀਤ ਸਿੰਘ ਕਮਿਸ਼ਨ ‘ਤੇ ਸੁਖਬੀਰ ਤੇ ਮਜੀਠੀਆ ਨੇ ਸੁਆਲ ਚੁੱਕੇ ਸਨ।ਸੇਵਾਮੁਕਤ ਜਸਟਿਸ ਨੇ ਸੁਖਬੀਰ ਬਾਦਲ ਵੱਲੋਂ ਉਨ੍ਹਾਂ ਦੀ ਸਰਕਾਰ ਸਮੇਂ ਵਾਪਰੇ ਬੇਅਦਬੀ ਤੇ ਗੋਲ਼ੀਕਾਂਡ ਬਾਰੇ ਰਣਜੀਤ ਸਿੰਘ ਕਮਿਸ਼ਨ ਵੱਲੋਂ ਤਿਆਰ ਕੀਤੀ ਰਿਪੋਰਟ ਬਾਰੇ ਗਲਤ ਸ਼ਬਦਾਵਲੀ ਵਰਤਣ ਖ਼ਿਲਾਫ਼ ਕਾਰਵਾਈ ਮੰਗੀ ਹੈ। ਉਨ੍ਹਾਂ ਅਦਾਲਤ ਵਿੱਚ ਸੁਖਬੀਰ ਖ਼ਿਲਾਫ਼ ਸ਼ਿਕਾਇਤ ਦਿੱਤੀ ਹੈ।ਰਣਜੀਤ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਸੁਖਬੀਰ ਬਾਦਲ ਨੇ ਇੱਕ ਨਹੀਂ ਬਲਕਿ ਕਈ ਵਾਰ ਉਨ੍ਹਾਂ ਦੇ ਕਮਿਸ਼ਨ ‘ਤੇ ਪੱਖਪਾਤੀ ਹੋਣ ਦੇ ਦੋਸ਼ ਲਾਏ ਹਨ, ਜੋ ਸਰਾਸਰ ਗ਼ਲਤ ਹਨ।
ਭਾਰਤੀ ਸੰਵਿਧਾਨ ਦੀ ਧਾਰਾ 10-ਏ ਤਹਿਤ ਕਿਸੇ ਕਮਿਸ਼ਨ ਜਾਂ ਇਸ ਦੇ ਮੈਂਬਰ ਦੀ ਸ਼ਾਨ ਖ਼ਿਲਾਫ਼ ਕੁਝ ਵੀ ਬੋਲਦਾ ਹੈ ਤਾਂ ਉਹ ਸਜ਼ਾ ਦਾ ਹੱਕਦਾਰ ਹੈ।
ਜਸਟਿਸ ਰਣਜੀਤ ਸਿੰਘ ਦੀ ਸੁਖਬੀਰ ਖ਼ਿਲਾਫ਼ ਸ਼ਿਕਾਇਤ
Total Views: 239 ,
Real Estate


















