ਇੱਕ ਹੋਰ ਸਜ਼ਾ ’ਤੇ ਫ਼ੈਸਲਾ ਆਉਣ ਤੋਂ ਪਹਿਲਾਂ ਡੇਰਾ ਮੁਖੀ ਮਿਲਣਾ ਚਾਹੁੰਦਾ ਹੈ ਹਨੀਪ੍ਰੀਤ ਨੂੰ !

ਬਲਾਤਕਾਰ ਤੇ ਕਤਲ ਕੇਸ ‘ਚ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਡੇਰਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਬਾਅਦ ਨਿਰਾਸ਼ ਹੈ ਤੇ ਖ਼ਬਰਾਂ ਅਨੁਸਾਰ ਉਹ ਦੋ ਦਿਨਾਂ ਤੋਂ ਠੀਕ ਤਰ੍ਹਾਂ ਖਾਣਾ ਵੀ ਨਹੀਂ ਖਾ ਰਿਹਾ। ਦੱਸਿਆ ਜਾ ਰਿਹਾ ਹੈ ਕਿ ਰਣਜੀਤ ਸਿੰਘ ਕਤਲ ਕੇਸ ‘ਚ ਸਜ਼ਾ’ ਤੇ ਫੈਸਲਾ ਆਉਣ ਤੋਂ ਪਹਿਲਾਂ ਉਸ ਨੇ ਆਪਣੀ ਮਾਂ ਅਤੇ ਹਨੀਪ੍ਰੀਤ ਨੂੰ ਮਿਲਣ ਦੀ ਇੱਛਾ ਜ਼ਾਹਰ ਕੀਤੀ ਹੈ ਪਰ ਜੇਲ੍ਹ ਪ੍ਰਸ਼ਾਸਨ ਨੇ ਇਨਕਾਰ ਕਰ ਦਿੱਤਾ ਹੈ। ਸਜ਼ਾ ‘ਤੇ ਆਉਣ ਵਾਲੇ ਫੈਸਲੇ ਦੇ ਮੱਦੇਨਜ਼ਰ ਜ਼ਿਲ੍ਹੇ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਵੱਖ -ਵੱਖ ਥਾਵਾਂ ‘ਤੇ ਨਾਕਾਬੰਦੀ ਕੀਤੀ ਗਈ ਹੈ।

Total Views: 280 ,
Real Estate