ਪੜ੍ਹੋ 11 ਦਿਨਾਂ ’ਚ ਪੈਟਰੋਲ ਡੀਜ਼ਲ ਕਿੰਨਾਂ ਹੋਇਆ ਮਹਿੰਗਾ ?

ਤੇਲ ਕੰਪਨੀਆਂ ਨੇ ਸੋਮਵਾਰ ਨੂੰ ਲਗਾਤਾਰ 7ਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਈਆਂ ਹਨ। ਅੱਜ ਦਿੱਲੀ ਵਿਚ ਪੈਟਰੋਲ ਦੀ ਕੀਮਤ ’ਚ 30 ਪੈਸੇ ਅਤੇ ਡੀਜ਼ਲ ਦੀ ਕੀਮਤ ਵਿਚ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਤੋਂ ਬਾਅਦ ਦਿੱਲੀ ’ਚ ਪੈਟਰੋਲ ਦੀ ਕੀਮਤ 104.44 ਰੁਪਏ ਅਤੇ ਡੀਜ਼ਲ ਦੀ ਕੀਮਤ 93.17 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਪੈਟਰੋਲ ਅਤੇ ਡੀਜ਼ਲ ਇਸ ਮਹੀਨੇ 11 ਦਿਨਾਂ ਵਿਚ 10 ਗੁਣਾ ਮਹਿੰਗਾ ਹੋ ਗਿਆ ਹੈ। ਇਸ ਕਾਰਨ ਪੈਟਰੋਲ 2.80 ਰੁਪਏ ਅਤੇ ਡੀਜ਼ਲ 3.30 ਰੁਪਏ ਮਹਿੰਗਾ ਹੋ ਗਿਆ ਹੈ। IIFLਸਿਕਉਰਿਟੀਜ਼ ਦੇ ਉਪ ਪ੍ਰਧਾਨ ਦਾ ਕਹਿਣਾ ਹੈ ਕਿ ਕੱਚੇ ਤੇਲ ਦੀ ਮੰਗ ਵਧਣ ਕਾਰਨ ਇਸ ਦੀ ਕੀਮਤ 80 ਡਾਲਰ ਨੂੰ ਪਾਰ ਕਰ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਇਹ 90 ਡਾਲਰ ਤੱਕ ਜਾ ਸਕਦੀ ਹੈ। ਅਜਿਹੀ ਸਥਿਤੀ ਵਿਚ ਆਉਣ ਵਾਲੇ ਦਿਨਾਂ ‘ਚ ਪੈਟਰੋਲ ਅਤੇ ਡੀਜ਼ਲ ਹੋਰ ਮਹਿੰਗਾ ਹੋ ਸਕਦਾ ਹੈ। ਇਸ ਸਾਲ ਹੁਣ ਤੱਕ ਪੈਟਰੋਲ 20.47 ਰੁਪਏ ਅਤੇ ਡੀਜ਼ਲ 19.05 ਰੁਪਏ ਮਹਿੰਗਾ ਹੋ ਗਿਆ ਹੈ। ਇਸ ਸਾਲ 1 ਜਨਵਰੀ ਨੂੰ ਪੈਟਰੋਲ 83.97 ਰੁਪਏ ਅਤੇ ਡੀਜ਼ਲ 74.12 ਰੁਪਏ ਪ੍ਰਤੀ ਲੀਟਰ ਸੀ। ਹੁਣ ਇਹ 104.44 ਰੁਪਏ ਅਤੇ 93.17 ਰੁਪਏ ਪ੍ਰਤੀ ਲੀਟਰ ਹੈ। ਦੱਸ ਦੇਈਏ ਕਿ ਤੇਲ ਮਾਰਕੀਟਿੰਗ ਕੰਪਨੀਆਂ ਕੀਮਤਾਂ ਦੇ ਸਮੀਖਿਆ ਕਰਨ ਤੋਂ ਬਾਅਦ ਰੋਜ਼ਾਨਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਹੁੰਦੀਆਂ ਹਨ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਦਰਾਂ ਵਿਚ ਸੋਧ ਕਰਦੇ ਹਨ।

Total Views: 101 ,
Real Estate