ਮਨੀ–ਲਾਂਡਰਿੰਗ, ਦੇ ਮਾਮਲੇ ਵਿੱਚ ਵੀਰਵਾਰ ਨੂੰ ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਕਾਰੋਬਾਰੀ ਰਾਬਰਟ ਵਾਡਰਾ ਤੋਂ ਲਗਭਗ 9 ਘੰਟੇ ਪੁੱਛਗਿੱਛ ਕੀਤੀ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਜੀਜੇ ਰਾਬਰਟ ਵਾਡਰਾ ਤੋਂ ਬੁੱਧਵਾਰ ਨੂੰ ਵੀ ਛੇ ਘੰਟਿਆਂ ਤੋਂ ਵੀ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ ਗਈ ਸੀ। ਜਾਂਚ ਅਧਿਕਾਰੀਆਂ ਨੇ ਉਨ੍ਹਾਂ ਦੇ ਬਿਆਨ ਰਿਕਾਰਡ ਕੀਤੇ। ਅਦਾਲਤ ਵੱਲੋਂ ਵਾਡਰਾ ਨੂੰ ਕੇਂਦਰੀ ਜਾਂਚ ਏਜੰਸੀ ਸਾਹਵੇਂ ਪੇਸ਼ ਹੋਣ ਲਈ ਦਿੱਤੀ ਹਦਾਇਤ ਤੋਂ ਬਾਅਦ ਇਹ ਪੁੱਛਗਿੱਛ ਕੀਤੀ ਗਈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਰਾਜਸਥਾਨ ਵਿੱਚ ਉਹ ਇਨਫ਼ੋਰਸਮੈਂਟ ਡਾਇਰੈਕਟੋਰੇਟ ਦੇ ਅਧਿਕਾਰੀਆਂ ਸਾਹਮਣੇ ਆਉਂਦੀ 12 ਫ਼ਰਵਰੀ ਨੂੰ ਇੱਕ ਹੋਰ ਮਾਮਲੇ ਵਿੱਚ ਵੀ ਪੇਸ਼ ਹੋਣਗੇ।
Total Views: 389 ,
Real Estate



















