ਲਖੀਮਪੁਰ ਕਤਲਕਾਂਡ : ਕੇਂਦਰੀ ਮੰਤਰੀ ਦੇ ਮੁੰਡੇ ਨੂੰ ਗ੍ਰਿਫ਼ਤਾਰ ਕਰਨ ਵਾਲੇ ਪੁਲਿਸ ਅਫ਼ਸਰ ਦੀ ਹੋਈ ਬਦਲੀ

ਲਖੀਮਪੁਰ ਖੀਰੀ ਕਾਂਡ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕਰਨ ਵਾਲੇ ਯੂਪੀ ਪੁਲਿਸ ਦੇ ਆਈਜੀ ਉਪੇਂਦਰ ਅਗਰਵਾਲ ਦਾ ਤਬਾਦਲਾ ਕਰ ਦਿੱਤਾ ਗਿਆ ਹੈ।ਲਖੀਮਪੁਰ ਖੀਰੀ ਕੇਸ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਵੀ ਆਈਜੀ ਉਪੇਂਦਰ ਅਗਰਵਾਲ ਕਰ ਰਹੇ ਹਨ। ਖ਼ਬਰ ਏਜੰਸੀ ਏਐੱਨਆਈ ਮੁਤਾਬਕ ਯੂਪੀ ਸਰਕਾਰ ਦੇ ਹੁਕਮਾਂ ਤਹਿਤ ਅਗਰਵਾਲ ਨੂੰ ਜਿਲ੍ਹੇ ਤੋਂ ਬਾਹਰ ਭੇਜ ਦਿੱਤਾ ਗਿਆ ਹੈ।
ਸੰਯੁਕਤ ਕਿਸਾਨ ਮੋਰਚੇ ਨੇ ਉੱਤਰ ਪ੍ਰਦੇਸ਼ ਸਰਕਾਰ ਦੇ ਲਖੀਮਪੁਰ ਖੇੜੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਕਰ ਰਹੇ ਡੀਆਈਜੀ ਉਪੇਂਦਰ ਕੁਮਾਰ ਅਗਰਵਾਲ ਦਾ ਤਬਾਦਲਾ ਦੀ ਨਿੰਦਾ ਕੀਤੀ ਹੈ। ਭਾਵੇਂ ਕਿ ਉੱਤਰ ਪ੍ਰਦੇਸ਼ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਉਹ ਤਬਾਦਲੇ ਦੇ ਬਾਵਜੂਦ ਐਸਆਈਟੀ ਦੇ ਮੁਖੀ ਬਣੇ ਰਹਿਣਗੇ। ਪਰ ਸੰਯੁਕਤ ਕਿਸਾਨ ਮੋਰਚੇ ਨੇ ਇਸਨੂੰ ਅਸਾਧਾਰਨ ਅਤੇ ਅਚਨਚੇਤ ਕਦਮ ਦੱਸਿਆ ਹੈ। ਸੰਯੁਕਤ ਕਿਸਾਨ ਮੋਰਚੇ ਨੇ ਇੱਕ ਵਾਰ ਫਿਰ ਮੰਗ ਕੀਤੀ ਹੈ ਕਿ ਨਿਆਂ ਨਾਲ ਪੂਰੀ ਤਰ੍ਹਾਂ ਸਮਝੌਤਾ ਹੋਣ ਤੋਂ ਪਹਿਲਾਂ ਜਾਂਚ ਦੀ ਸਿੱਧੀ ਨਿਗਰਾਨੀ ਸੁਪਰੀਮ ਕੋਰਟ ਦੁਆਰਾ ਕੀਤੀ ਜਾਣੀ ਚਾਹੀਦੀ ਹੈ।

Total Views: 339 ,
Real Estate