ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ
ਫਰਿਜ਼ਨੋ (ਕੈਲੀਫੋਰਨੀਆ)
ਅਮਰੀਕਾ ਵੱਲੋਂ ਅਫਗਾਨਿਸਤਾਨ ਦੇ ਲੋਕਾਂ ਨੂੰ 144 ਮਿਲੀਅਨ ਡਾਲਰ ਦੀ ਸਹਾਇਤਾ ਪ੍ਰਦਾਨ ਕਰਨ ਦਾ ਐਲਾਨ ਕੀਤਾ ਗਿਆ ਹੈ, ਜੋ ਕਿ ਗੰਭੀਰ ਮਨੁੱਖੀ ਸੰਕਟ ਦਾ ਸਾਹਮਣਾ ਕਰ ਰਹੇ ਹਨ। ਅਮਰੀਕੀ ਅਧਿਕਾਰੀ ਟੋਨੀ
ਬਲਿੰਕਨ ਨੇ ਵੀਰਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ
ਇਹ ਸਹਾਇਤਾ ਸਿੱਧੇ ਤੌਰ ‘ਤੇ ਇੰਡਿਪੈਂਡੇਂਟ ਅੰਤਰਰਾਸ਼ਟਰੀ ਅਤੇ ਗੈਰ-ਸਰਕਾਰੀ ਮਾਨਵਤਾਵਾਦੀ ਸੰਸਥਾਵਾਂ ਨੂੰ ਪ੍ਰਦਾਨ ਕੀਤੀ ਜਾਵੇਗੀ। ਜਿਸ ਵਿੱਚ ਸ਼ਰਨਾਰਥੀਆਂ ਲਈ ਸੰਯੁਕਤ ਰਾਸ਼ਟਰ ਹਾਈ ਕਮਿਸ਼ਨਰ (UNHCR), ਸੰਯੁਕਤ ਰਾਸ਼ਟਰ ਚਿਲਡਰਨ ਫੰਡ (UNICEF), ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਫਾਰ ਮਾਈਗ੍ਰੇਸ਼ਨ (IOM), ਅਤੇ ਵਿਸ਼ਵ ਸਿਹਤ ਸੰਗਠਨ ( WHO), ਸ਼ਾਮਲ ਹਨ। ਇਹ ਫੰਡਿੰਗ ਗੁਆਂਢੀ ਦੇਸ਼ਾਂ ਵਿੱਚ ਵੀ ਅਫਗਾਨ ਸ਼ਰਨਾਰਥੀਆਂ ਸਮੇਤ, 18 ਮਿਲੀਅਨ ਤੋਂ ਵੱਧ ਕਮਜ਼ੋਰ ਅਫਗਾਨਾਂ ਵਿੱਚੋਂ ਕੁੱਝ ਨੂੰ ਸਿੱਧੇ ਤੌਰ ‘ਤੇ ਸਹਾਇਤਾ ਪ੍ਰਦਾਨ ਕਰੇਗੀ। ਬਲਿੰਕੇਨ ਅਨੁਸਾਰ ਇਸ ਸਹਾਇਤਾ ਦੇ ਨਾਲ, ਅਫਗਾਨਿਸਤਾਨ ਵਿੱਚ ਅਤੇ ਅਫਗਾਨ ਸ਼ਰਨਾਰਥੀਆਂ ਲਈ ਕੁੱਲ ਅਮਰੀਕੀ ਮਨੁੱਖੀ ਸਹਾਇਤਾ 2021 ਵਿੱਚ ਲਗਭਗ 474 ਮਿਲੀਅਨ ਡਾਲਰ ਤੱਕ ਹੋ ਗਈ ਹੈ, ਜੋ ਕਿ ਕਿਸੇ ਵੀ ਦੇਸ਼ ਤੋਂ ਸਹਾਇਤਾ ਦੀ ਸਭ ਤੋਂ ਵੱਡੀ ਰਕਮ ਹੈ ਅਤੇ ਇਹ ਮਾਨਵਤਾਵਾਦੀ ਸਹਾਇਤਾ ਅਫਗਾਨਿਸਤਾਨ ਦੇ ਲੋਕਾਂ ਨੂੰ ਲਾਭ ਪਹੁੰਚਾਏਗੀ ।


















