ਕੈਪਟਨ ਦਾ ਅਸਤੀਫ਼ਾ ਹੋਇਆ ਪ੍ਰਵਾਨ

ਪਟਿਆਲਾ ਤੋਂ ਕਾਂਗਰਸੀ ਵਿਧਾਇਕ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫ਼ਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਵਾਨ ਕਰ ਲਿਆ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੰਗਲਵਾਰ ਅਸਤੀਫ਼ਾ ਦੇ ਦਿੱਤਾ ਸੀ ਤੇ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਸੀ। ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਨੂਗੋਪਾਲ ਨੇ ਦੱਸਿਆ ਕਿ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ। ਅਮਰਿੰਦਰ ਨੇ ਅਸਤੀਫ਼ਾ ਦਿੰਦਿਆਂ ਦੋਸ਼ ਲਾਇਆ ਸੀ ਕਿ ਪਾਰਟੀ ਪ੍ਰਧਾਨ ਸੋਨੀਆ ਤੇ ਕਾਂਗਰਸ ਆਗੂਆਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਕਰਨ ਲਈ ‘ਰਾਤੋ-ਰਾਤ ਸਾਜ਼ਿਸ਼ ਘੜੀ ਸੀ।’ 79 ਸਾਲਾ ਸਾਬਕਾ ਮੁੱਖ ਮੰਤਰੀ ਨੇ ਅਸਤੀਫ਼ੇ ਦੇ ਨਾਲ ਹੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਬਣਾਉਣ ਦਾ ਐਲਾਨ ਕੀਤਾ ਸੀ। ਚੋਣ ਕਮਿਸ਼ਨ ਵੱਲੋਂ ਰਜਿਸਟਰ ਹੋਣ ’ਤੇ ਪਾਰਟੀ ਰਸਮੀ ਤੌਰ ’ਤੇ ਲਾਂਚ ਕੀਤੀ ਜਾਵੇਗੀ ਤੇ ਚੋਣ ਨਿਸ਼ਾਨਾ ਦੱਸਿਆ ਜਾਵੇਗਾ। ਕੈਪਟਨ ਨੇ ਸੋਨੀਆ ਨੂੰ ਲਿਖੇ ਪੱਤਰ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਹੇ ਹਰੀਸ਼ ਰਾਵਤ ਉਤੇ ਵੀ ਨਿਸ਼ਾਨਾ ਸੇਧਿਆ ਸੀ।

Total Views: 180 ,
Real Estate