
ਅਫਰੀਕੀ ਦੇਸ਼ ਸਿਏਰਾ ਲਿਓਨ ‘ਚ ਇਕ ਤੇਲ ਟੈਂਕਰ ਵਿੱਚ ਜ਼ਬਰਦਸਤ ਧਮਾਕਾ ਹੋਇਆ, ਜਿਸ ਕਾਰਨ ਘੱਟੋ-ਘੱਟ 98 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਵੱਡੀ ਗਿਣਤੀ ‘ਚ ਲੋਕ ਜ਼ਖਮੀ ਹੋਏ ਹਨ। ਇਹ ਘਟਨਾ ਦੇਸ਼ ਦੀ ਰਾਜਧਾਨੀ ਫਰੀਟਾਊਨ ਵਿੱਚ ਵਾਪਰੀ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇਕ 40 ਫੁੱਟ ਲੰਬਾ ਤੇਲ ਟੈਂਕਰ ਦੂਜੇ ਵਾਹਨ ਨਾਲ ਟਕਰਾ ਗਿਆ। ਇਸ ਤੋਂ ਬਾਅਦ ਇਸ ‘ਚ ਜ਼ਬਰਦਸਤ ਧਮਾਕਾ ਹੋਇਆ। ਸਥਾਨਕ ਮੀਡੀਆ ਵੱਲੋਂ ਘਟਨਾ ਦੀ ਇੱਕ ਵੀਡੀਓ ਵੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਟੈਂਕਰ ਦੇ ਆਲੇ-ਦੁਆਲੇ ਲੋਕਾਂ ਦੀਆਂ ਲਾਸ਼ਾਂ ਖਿੱਲਰੀਆਂ ਦਿਖਾਈ ਦੇ ਰਹੀਆਂ ਹਨ। ਮੇਅਰ ਯਵੋਨ ਅਕੀ-ਸਵਾਇਰ ਨੇ ਵੀਡੀਓ ਫੁਟੇਜ ਦੇਖਣ ਤੋਂ ਬਾਅਦ ਇਸ ਘਟਨਾ ਨੂੰ “ਭਿਆਣਕ” ਦੱਸਿਆ। ਉਨ੍ਹਾਂ ਇਹ ਵੀ ਕਿਹਾ ਕਿ ਇਹ ਦੱਸਣਾ ਮੁਸ਼ਕਿਲ ਹੈ ਕਿ ਕਿੰਨਾ ਨੁਕਸਾਨ ਹੋਇਆ ਹੈ।
Total Views: 293 ,
Real Estate



















