OLX ਤੋਂ ਮਿਲੇਗਾ ਆਪ ਨੂੰ ਪੰਜਾਬ ਲਈ ਮੁੱਖ ਮੰਤਰੀ ਦਾ ਉਮੀਦਵਾਰ !

ਆਮ ਆਦਮੀ ਪਾਰਟੀ ਦੀ ਵਿਧਾਇਕਾ ਰੁਪਿੰਦਰ ਰੂਬੀ ਦੇ ਕਾਂਗਰਸ ਨਾਲ ਹੱਥ ਮਿਲਾਉਣ ਤੋਂ ਬਾਅਦ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਇੱਕ ਪਾਸੇ ਜਿੱਥੇ ਚੋਣਾਂ ਸਿਰ ‘ਤੇ ਹਨ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਪਾਰਟੀ ਛੱਡਣਾ ਚਿੰਤਾ ਵਧਾ ਸਕਦਾ ਹੈ। ਇਸੇ ਦੌਰਾਨ ਸੁਨੀਲ ਜਾਖੜ ਨੇ ਇਸ ਬਾਰੇ ਟਵੀਟ ਕੀਤਾ ਹੈ।ਆਮ ਆਦਮੀ ਦਾ ਮੁੱਖ ਮੰਤਰੀ ਚਿਹਰਾ ਹੋਣ ਦੇ ਐਲਾਨ ‘ਤੇ ਤੰਜ਼ ਕੱਸਦਿਆਂ ਸੁਨੀਲ ਜਾਖੜ ਨੇ ਕਿਹਾ ਕਿ ‘ਆਪ’ OLX ‘ਤੇ ਸਿੱਖ ਮੁੱਖ ਮੰਤਰੀ ਉਮੀਦਵਾਰ ਦੀ ਭਾਲ ਕਰਨ ਦੀ ਯੋਜਨਾ ਬਣਾ ਰਹੀ ਸੀ . ਪਰ ਇਸ ਦੇ ਵਿਧਾਇਕ ਅਜੇ ਵੀ ਕਾਂਗਰਸ ਵੱਲ ਆ ਰਹੇ ਹਨ, ‘ਆਪ’ ਨੂੰ ਵਿਧਾਇਕ ਉਮੀਦਵਾਰਾਂ ਲਈ ਵੀ ਇਸ਼ਤਿਹਾਰ ਦੇਣਾ ਚਾਹੀਦਾ ਹੈ। ਦੱਸ ਦੇਈਏ ਕਿ ਰੁਪਿੰਦਰ ਰੂਬੀ ਦੇ ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਸਿਆਸਤ ਵਧਦੀ ਜਾ ਰਹੀ ਹੈ।

Total Views: 245 ,
Real Estate