
ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦਾ ਐਲ਼ਾਨ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਦਿਆਂ ਦੱਸਿਆ ਕਿ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇਗਾ। ਅਮਿਤ ਸ਼ਾਹ ਨੇ ਟਵੀਟ ਕਰਦਿਆਂ ਲਿਖਿਆ ਕਿ ਕੇਂਦਰ ਸਰਕਾਰ ਨੇ ਬੁੱਧਵਾਰ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ, ਜਿਸ ਦਾ ਵੱਡੀ ਗਿਣਤੀ ਸਿੱਖ ਸ਼ਰਧਾਲੂਆਂ ਨੂੰ ਫਾਇਦਾ ਹੋਵੇਗਾ।
ਮਾਰਚ 2020 ਤੋਂ ਕਰਤਾਰਪੁਰ ਲਾਂਘਾ ਬੰਦ ਹੈ। ਕੋਰੋਨਾ ਦਾ ਅਸਰ ਖਤਮ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਈ ਆਗੂਆਂ ਵਲੋਂ ਲਗਾਤਾਰ ਪ੍ਰਧਾਨ ਮੰਤਰੀ ਕੋਲ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਰੱਖੀ ਗਈ ਸੀ।
Total Views: 367 ,
Real Estate















