ਪੰਜਾਬ ਕੈਬਨਿਟ ਜਾਵੇਗੀ 18 ਕਰਤਾਰਪੁਰ ਸਾਹਿਬ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਉਹ ਪੂਰੇ ਮੰਤਰੀ ਮੰਡਲ ਨਾਲ 18 ਤਰੀਕ ਨੂੰ ਦਰਸ਼ਨ ਕਰਨ ਕਰਤਾਰਪੁਰ ਸਾਹਿਬ (ਪਾਕਿਸਤਾਨ) ਜਾਣਗੇ। ਉਨ੍ਹਾਂ ਕਿਹਾ ਕਿ ਉਹ ਪਹਿਲੇ ਜਥੇ ‘ਚ ਸ੍ਰੀ ਕਰਤਾਰਪੁਰ ਸਾਹਿਬ ਜਾਣਗੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪਹਿਲੇ ਜਥੇ ‘ਚ ਪੰਜਾਬ ਦੀ ਪੂਰੀ ਕੈਬਨਿਟ ਸ੍ਰੀ ਕਰਤਾਰਪੁਰ ਸਾਹਿਬ ਜਾਵੇਗੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੂਰੇ ਮੰਤਰੀ ਮੰਡਲ ਨਾਲ 18 ਤਾਰੀਕ ਨੂੰ ਦਰਸ਼ਨ ਕਰਨ ਜਾਵਾਂਗੇ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ।

Total Views: 289 ,
Real Estate