ਕਿਸਾਨ ਅੰਦੋਲਨ ਅੱਗੇ ਝੁਕੀ ਸਰਕਾਰ, ਸਿੱਧੂ , ਕੈਪਟਨ ਨੇ ਕੀਤਾ ਸਵਾਗਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਸੰਬੋਧਨ ਵਿੱਚ ਵੱਡਾ ਐਲਾਨ ਕਰਦੇ ਹੋਏ ਤਿੰਨੋਂ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਦੇ ਇਸ ਅਚਨਚੇਤ ਫੈਸਲੇ ਤੋਂ ਹਰ ਕੋਈ ਹੈਰਾਨ ਹੈ। ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਸਭ ਤੋਂ ਪਹਿਲਾਂ ਕਿਹਾ ਕਿ ਅੱਜ ਦੇਵ ਦੀਵਾਲੀ ਦਾ ਪਵਿੱਤਰ ਤਿਉਹਾਰ ਹੈ ਅਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਾ ਪਵਿੱਤਰ ਤਿਉਹਾਰ ਵੀ ਹੈ।
ਮੈਂ ਇਸ ਪਵਿੱਤਰ ਤਿਉਹਾਰ ‘ਤੇ ਦੁਨੀਆ ਦੇ ਸਾਰੇ ਲੋਕਾਂ ਅਤੇ ਸਾਰੇ ਦੇਸ਼ ਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੰਦਾ ਹਾਂ। ਆਪਣੇ ਪੰਜ ਦਹਾਕਿਆਂ ਦੇ ਜਨਤਕ ਜੀਵਨ ਵਿੱਚ ਮੈਂ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਚੁਣੌਤੀਆਂ ਨੂੰ ਬਹੁਤ ਨੇੜਿਓਂ ਦੇਖਿਆ ਅਤੇ ਮਹਿਸੂਸ ਕੀਤਾ ਹੈ। ਜਦੋਂ ਦੇਸ਼ ਨੇ ਮੈਨੂੰ 2014 ਵਿੱਚ ਪ੍ਰਧਾਨ ਮੰਤਰੀ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਤਾਂ ਅਸੀਂ ਖੇਤੀਬਾੜੀ ਦੇ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ।
ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੇ ਫ਼ੈਸਲੇ ਦਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ , ਕੈਪਟਨ ਅਮਰਿੰਦਰ ਸਿੰਘ, ਅਰਵਿੰਦ ਕੇਜਰੀਵਾਲ ਸਮੇਤ ਸਿਆਸੀ ਆਗੂਆਂ ਨੇ ਸਵਾਗਤ ਕੀਤਾ ਹੈ ।

Total Views: 376 ,
Real Estate