ਨਨਕਾਣਾ ਸਾਹਿਬ ਵਿੱਚ ਗੁਰੂ ਨਾਨਕ ਯੂਨੀਵਰਸਿਟੀ ਬਣਾਉਣ ਦਾ ਐਲਾਨ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਪਾਕਿਸਤਾਨ ਦੇ ਬੱਲੋਕੀ ਵਿਚ ਇਕ ਸਮਾਗਮ ਦੌਰਾਨ ਨਨਕਾਣਾ ਸਾਹਿਬ ਵਿਖੇ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਬਣਾਉਣ ਦਾ ਐਲਾਨ ਕੀਤਾ ਹੈ। ਖ਼ਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਾਬਾ ਗੁਰੂ ਨਾਨਕ ਜੀ ਦੇ ਨਾਂ ’ਤੇ ਇਕ ਜੰਗਲੀ ਰੱਖ ਬਣਾਵੇਗੀ ਅਤੇ ਨਨਕਾਣਾ ਸਾਹਿਬ ਵਿਚ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਵੀ ਕਾਇਮ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸ਼ਨਿਚਰਵਾਰ ਨੂੰ ਬੱਲੋਕੀ ਵਿਚ ਪੌਦੇ ਲਾਉਣ ਦੀ ਮੁਹਿੰਮ ਵਿਚ ਸ਼ਿਰਕਤ ਕਰਦਿਆਂ ਕਿਹਾ ਕਿ ਪਾਕਿਸਤਾਨ ਦੇ ਜੰਗਲਾਂ ਦੀ ਹਰ ਕੀਮਤ ’ਤੇ ਰਾਖੀ ਕੀਤੀ ਜਾਵੇਗੀ।
ਦੂਜੇ ਪਾਸੇ ਨਨਕਾਣਾ ਸਾਹਿਬ (ਪਾਕਿਸਤਾਨ) ਵਿੱਚ ਹੀ ਗੁਰਦੁਆਰਾ ਬਾਲ ਲੀਲ੍ਹਾ ਨਨਕਾਣਾ ਸਾਹਿਬ ਵਿੱਚ ਗੁਰੂ ਨਾਨਕ ਯੂਨੀਵਰਸਿਟੀ ਬਣਾਉਣ ਦਾ ਐਲਾਨਸਾਹਿਬ ਦੀ ਮੁੱਖ ਇਮਾਰਤ 10 ਸਾਲ ਦੇ ਨਵੀਨੀਕਰਨ ਮਗਰੋਂ ਸ਼ਰਧਾਲੂਆਂ ਲਈ ਖੋਲ੍ਹ ਦਿੱਤੀ ਗਈ ਹੈ। ਇਹ ਗੁਰਦੁਆਰਾ ਉਸ ਥਾਂ ’ਤੇ ਸੁਸ਼ੋਭਤ ਹੈ ਜਿਥੋਂ ਦੇ ਖੇਤਾਂ ’ਚ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਸਾਹਿਬ ਬਚਪਨ ’ਚ ਆਪਣੇ ਦੋਸਤਾਂ ਨਾਲ ਖੇਡਿਆ ਕਰਦੇ ਸਨ । ਇਹ ਗੁਰਦੁਆਰਾ, ਜਨਮ ਅਸਥਾਨ ਤੋਂ 300 ਮੀਟਰ ਦੱਖਣ-ਪੂਰਬ ’ਚ ਪੈਂਦਾ ਹੈ।
1921 ਤੋਂ ਪਹਿਲਾਂ ਗੁਰਦੁਆਰੇ ਦਾ ਪ੍ਰਬੰਧ ਨਿਰਮਲੇ ਸਿੱਖਾਂ ਵੱਲੋਂ ਦੇਖਿਆ ਜਾਂਦਾ ਸੀ। 1921 ਅਤੇ 1947 ਵਿਚਕਾਰ ਗੁਰਦੁਆਰੇ ਦੀ ਦੇਖਭਾਲ ਸਿੱਖਾਂ ਕੋਲ ਆ ਗਈ ਸੀ। ਵੰਡ ਤੋਂ ਬਾਅਦ ਇਸ ਦਾ ਪ੍ਰਬੰਧ ਪਾਕਿਸਤਾਨ ਦੇ ਔਕਾਫ਼ ਬੋਰਡ ਨੂੰ ਤਬਦੀਲ ਕਰ ਦਿੱਤਾ ਗਿਆ ਸੀ। ਇਮਾਰਤ ਦੀ ਹਾਲਤ ਖਸਤਾ ਹੋਣ ਕਰਕੇ ਸੰਗਤਾਂ ਲਈ ਗੁਰਦੁਆਰਾ ਕਰੀਬ 17 ਸਾਲ ਪਹਿਲਾਂ ਬੰਦ ਕਰ ਦਿੱਤਾ ਗਿਆ ਸੀ।
‘ਗੁਰਦੁਆਰੇ ਨਾਲ ਲਗਦਾ ਪੁਰਾਣਾ ਸਰੋਵਰ ਸੁੱਕ ਚੁੱਕਾ ਹੈ ਅਤੇ ਉਸ ਦੇ ਨਵੀਨੀਕਰਨ ਦੀ ਲੋੜ ਹੈ।’ ਮੰਨਿਆ ਜਾਂਦਾ ਹੈ ਕਿ ਛੇਵੀਂ ਪਾਤਸ਼ਾਹੀ ਗੁਰੂ ਹਰਗੋਬਿੰਦ ਸਾਹਿਬ ਨੇ ਵੀ ਨਗਰ ਦਾ ਦੌਰਾ ਕਰਕੇ ਗੁਰਦੁਆਰੇ ਦਾ ਘੇਰਾ ਵਧਾਇਆ ਸੀ। 1748 ’ਚ ਮੁਲਤਾਨ ’ਤੇ ਜਿੱਤ ਮਗਰੋਂ ਦੀਵਾਨ ਕੌੜਾ ਮੱਲ ਨੇ ਪਵਿੱਤਰ ਸਰੋਵਰ ਦੀ ਸਫ਼ਾਈ ਕਰਵਾ ਕੇ ਉਸ ’ਚ ਇੱਟਾਂ ਲਗਵਾਈਆਂ ਸਨ। ਸਾਲ 1800 ਦੀ ਸ਼ੁਰੂਆਤ ’ਚ ਗੁਰਦੁਆਰੇ ਦੇ ਨਵੀਨੀਕਰਨ ਅਤੇ ਸਰੋਵਰ ਨੂੰ ਵੱਡਾ ਕਰਨ ’ਚ ਮਹਾਰਾਜਾ ਰਣਜੀਤ ਸਿੰਘ ਨੇ ਅਹਿਮ ਭੂਮਿਕਾ ਨਿਭਾਈ ਸੀ।

Total Views: 34 ,
Real Estate