ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਬਣਾਇਆ ਗਿਆ SGPC ਪ੍ਰਧਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ SGPC ਦਾ ਨਵਾਂ ਪ੍ਰਧਾਨ ਲਗਾਇਆ ਗਿਆ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਿਛਲੇ 25 ਸਾਲ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਹਨ। ਇਸ ਦੇ ਨਾਲ ਹੀ ਇਸ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਸਕੱਤਰ ਚੁਣਿਆ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਸੀ।

Total Views: 622 ,
Real Estate