DGP ਦੀ ਅਰੂਸਾ ਨਾਲ ਫੋਟੋ ਕਾਰਨ ਆਇਆ ਸਿਆਸੀ ਭੁਚਾਲ

ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਹ ਤਸਵੀਰ ਪੰਜਾਬ ਦੇ ਨਵੇਂ ਬਣੇ ਪੁਲਿਸ ਮੁਖੀ ਡੀਜੀਪੀ ਦਿਨਕਰ ਗੁਪਤਾ ਦੀ ਹੈ ਤੇ ਉਹ ਪਾਕਿਸਤਾਨੀ ਨਾਗਰਿਕ ਤੇ ਕੈਪਟਨ ਅਮਰਿੰਦਰ ਸਿੰਘ ਦੀ ਮਹਿਲਾ ਮਿੱਤਰ ਅਰੂਸਾ ਆਲਮ ਵੀ ਦਿਖਾਈ ਦੇ ਰਹੇ ਹਨ। ਤਸਵੀਰ ਨਾਲ ਸੋਸ਼ਲ ਮੀਡੀਆ ‘ਤੇ ਕਈ ਤਰ੍ਹਾਂ ਦੀਆਂ ਚਰਚਾਵਾਂ ਵੀ ਹਨ ਤੇ ਕਈ ਸਵਾਲ ਵੀ ਉੱਠ ਰਹੇ ਹਨ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੈ ਕਿ ਇਹ ਤਸਵੀਰ ਕਦੋਂ ਖਿੱਚੀ ਗਈ ਪਰ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੁਪਤਾ ਦੇ ਪੁਲਿਸ ਮੁਖੀ ਵਜੋਂ ਅਹੁਦਾ ਸੰਭਾਲੇ ਜਾਣ ਤੋਂ ਬਾਅਦ ਇਹ ਫ਼ੋਟੋ ਖਿੱਚੀ ਗਈ ਹੈ। ਇਸ ਤੇ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ ਡੀਜੀਪੀ ਦੀ ਨਿਯੁਕਤੀ ਅਰੂਸਾ ਆਲਮ ਦੀ ਸਿਫ਼ਾਰਸ਼ ‘ਤੇ ਹੋਈ ਹੈ।

Total Views: 230 ,
Real Estate