ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ, ਬੇਅਦਬੀ ਕਰਨ ਵਾਲੇ ਨੂੰ ਮੌਤ ਦੇ ਘਾਟ ਉਤਾਰਣ ਦੀਆਂ ਖ਼ਬਰਾਂ

ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਦੌਰਾਨ ਇੱਕ ਵਿਅਕਤੀ ਮੁੱਖ ਪ੍ਰਕਾਸ਼ ਅਸਥਾਨ ਵਾਲਾ ਜੰਗਲਾ ਟੱਪ ਕੇ ਅੰਦਰ ਦਾਖ਼ਲ ਹੋ ਗਿਆ ਜਿਸ ਤੋਂ ਬਾਅਦ ਮੌਕੇ ‘ਤੇ ਮੌਜੂਦ ਸੇਵਾਦਾਰਾਂ ਵੱਲੋਂ ਕਾਬੂ ਕੀਤੇ ਗਿਆ ਹੈ। ਵੇਰਵਿਆਂ ਅਨੁਸਾਰ ਸ਼ਾਮ ਨੂੰ ਪੌਣੇ ਕੁ ਛੇ ਵਜੇ ਦੇ ਕਰੀਬ ਜਦੋਂ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਰਹਿਰਾਸ ਸਾਹਿਬ ਦਾ ਪਾਠ ਕਰ ਰਹੇ ਸਨ, ਤਾਂ ਇੱਕ ਵਿਅਕਤੀ ਜੰਗਲਾ ਟੱਪ ਕੇ ਪ੍ਰਕਾਸ਼ ਅਸਥਾਨ ਵਾਲੇ ਖ਼ੇਤਰ ਵਿਚ ਦਾਖ਼ਲ ਹੋ ਗਿਆ ਤੇ ਉੱਥੇ ਪਏ ਸ਼ਸਤਰ ਚੁੱਕਣ ਦੀ ਕੋਸ਼ਿਸ਼ ਕੀਤੀ । ਜਿਸ ਤੋਂ ਬਾਅਦ ਹੁਣ ਉਸ ਨੂੰ ਮਾਰੇ ਜਾਣ ਦੀ ਖ਼ਬਰ ਆ ਰਹੀ ਹੈ ।

Total Views: 202 ,
Real Estate