ਲੋਕ ਜਨ ਸ਼ਕਤੀ ਪਾਰਟੀ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਕਾਂਗਰਸ ‘ਚ ਸ਼ਾਮਲ

ਲੋਕ ਜਨ ਸ਼ਕਤੀ ਪਾਰਟੀ ਦੇ ਸੂਬਾ ਅਤੇ ਪ੍ਰਧਾਨ ਰਾਮ ਵਿਲਾਸ ਪਾਸਵਾਨ ਦੇ ਨਜ਼ਦੀਕੀ ਰਹੇ ਕਿਰਨਜੀਤ ਸਿੰਘ ਗਹਿਰੀ ਲੋਕ ਜਨਸ਼ਕਤੀ ਪਾਰਟੀ ਦੀ ਸੂਬਾ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਗਹਿਰੀ ਹਰੀਸ਼ ਰਾਵਤ ਇੰਚਾਰਜ ਪੰਜਾਬ ਕਾਂਗਰਸ ਅਤੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਗਹਿਰੀ, ਸਾਬਕਾ ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ ਦੇ ਨਜ਼ਦੀਕੀ ਮੰਨੇ ਜਾਂਦੇ ਹਨ ਅਤੇ ਪੰਜਾਬ ਵਿੱਚ ਦਲਿਤ ਨੇਤਾ ਵਜੋਂ ਆਪਣੀ ਚੰਗੀ ਪਛਾਣ ਰੱਖਦੇ ਹਨ।

Total Views: 300 ,
Real Estate