ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ

ਸ਼ਹੀਦੀ ਦਿਹਾੜੇ ਮੌਕੇ ਬੱਚਿਆਂ ਨੂੰ ਵਿਖਾਈ ਜਾ ਰਹੀ ਚਾਰ ਸਾਹਿਬਜ਼ਾਦੇ ਫਿਲਮ

ਪੱਖੋ ਕਲਾਂ, 25 ਦਸੰਬਰ (ਸੁਖਜਿੰਦਰ ਸਮਰਾ ) – ਇਲਾਕੇ ਦੀ ਮਸ਼ਹੂਰ ਵਿਦਿਅਕ ਸੰਸਥਾ ਜੀ. ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਸਾਹਿਬਜਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਸ੍ਰੀ ਸੁਰੇਸ਼ ਬਾਂਸਲ, ਚੇਅਰਮੈਨ ਸ੍ਰੀ ਰਿਸ਼ਵ ਜੈਨ ਅਤੇ ਪ੍ਰਿੰਸੀਪਲ ਸ. ਇੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਾਡੇ ਦਸਵੇਂ ਗੁਰੂ ਸਾਹਿਬਾਨ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਨੇ ਲੋਕਾਂ ਦੇ ਰੱਖਿਆ ਲਈ ਆਪਣਾ ਸਾਰਾ ਪਰਿਵਾਰ ਵਾਰ ਦਿੱਤਾ ਸੀ। ਬੱਚਿਆਂ ਨੂੰ ਚਾਰੇ ਸਹਿਬਜਾਦੇ ਫਿਲਮ ਵੀ ਵਿਖਾਈ ਗਈ ਅਤੇ ਦੱਸਿਆ ਕਿ ਇਸ ਫਿਲਮ ਰਾਹੀ ਬੱਚਿਆਂ ਨੂੰ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰ ਬਾਰੇ ਅਤੇ ਉਨ੍ਹਾਂ ਵਲੋਂ ਦਿੱਤੀ ਗਈ ਸ਼ਹਾਦਤ ਨੂੰ ਕਦੇ ਵੀ ਨਹੀ ਭੁਲਾ ਸਕਦੇ। ਇਸ ਮੌਕੇ ਸੰਸਥਾ ਦੇ ਸਾਰੇ ਵਿਦਿਆਰਥੀ ਅਤੇ ਅਧਿਆਪਕ ਸਾਹਿਬਾਨ ਹਾਜ਼ਰ ਸਨ।

Total Views: 332 ,
Real Estate