
ਚੰਡੀਗੜ੍ਹ ਨਗਰ ਨਿਗਮ ਚੋਣਾਂ 2021 ‘ਚ ਆਮ ਆਦਮੀ ਪਾਰਟੀ ਨੇ ਬਾਜ਼ੀ ਮਾਰ ਲਈ ਹੈ । ਸੱਤਾ ਵਿੱਚ ਰਹੀ ਭਾਰਤੀ ਜਨਤਾ ਪਾਰਟੀ ਬੁਰੀ ਤਰ੍ਹਾਂ ਹਾਰੀ ਹੈ। ਆਪ ਨੇ 14 ਸੀਟਾਂ ਜਿੱਤੀਆਂ ਹਨ। ਭਾਜਪਾ ਨੂੰ ਸਿਰਫ਼ 12 ਸੀਟਾਂ ਮਿਲੀਆਂ ਹਨ। ਕਾਂਗਰਸ 8 ਸੀਟਾਂ ਤੇ ਹੀ ਜਿੱਤ ਸਕੀ। ਸ਼੍ਰੋਮਣੀ ਅਕਾਲੀ ਦਲ ਨੂੰ ਸਿਰਫ਼ ਇੱਕ ਸੀਟ ਮਿਲੀ ਹੈ। ਇਸ ਤਰਾਂ 35 ਵਾਰਡਾਂ ਵਾਲੀ ਨਗਰ ਨਿਗਮ ਵਿੱਚ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ ਹੈ। ਬਹੁਮਤ ਲਈ 19 ਸੀਟਾਂ ਦੀ ਲੋੜ ਸੀ। ਸ਼ੁੱਕਰਵਾਰ ਨੂੰ 35 ਵਾਰਡਾਂ ਵਾਲੀ ਨਗਰ ਨਿਗਮ ਚੰਡੀਗੜ੍ਹ ਲਈ ਕੁੱਲ 6,33,475 ਯੋਗ ਵਿਅਕਤੀਆਂ ਵਿੱਚੋਂ 60% ਨੇ ਆਪਣੀ ਵੋਟ ਪਾਈ ਸੀ। ਚੋਣ ਅਧਿਕਾਰੀ ਅਨੁਸਾਰ 2016 ਦੀਆਂ ਚੋਣਾਂ ਨਾਲੋਂ 0।5 ਫੀਸਦੀ ਵੱਧ ਵੋਟਿੰਗ ਹੋਈ। ਇਸ ਵਾਰ ਸ਼ਹਿਰ ਵਿਚ ਆਮ ਆਦਮੀ ਪਾਰਟੀ (ਆਪ) ਦੇ ਸਾਰੇ 35 ਵਾਰਡਾਂ ਤੋਂ ਚੋਣ ਮੈਦਾਨ ਵਿਚ ਉਤਰਨ ਨਾਲ ਤਿੰਨ-ਕੋਣੀ ਲੜਾਈ ਦੇਖਣ ਨੂੰ ਮਿਲੀ।
Total Views: 181 ,
Real Estate



















