
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਸਕ੍ਰੀਨਿੰਗ ਕਮੇਟੀ ਦੀ ਬੈਠਕ ‘ਚ ਸਕਰੀਨਿੰਗ ਪੈਨਲ ਨੇ 117 ਵਿੱਚੋਂ 90 ਸੀਟਾਂ ‘ਤੇ ਸਹਿਮਤੀ ਬਣਾਉਣ ਦੀ ਗੱਲ ਸਾਹਮਣੇ ਆਈ ਹੈ। ਵਿਚਾਰ-ਵਟਾਂਦਰੇ ਦੌਰਾਨ ਪੈਨਲ ਨੇ ਜ਼ਿਆਦਾਤਰ ਮੰਤਰੀਆਂ ਅਤੇ ਮੌਜੂਦਾ ਵਿਧਾਇਕਾਂ ਦੇ ਨਾਵਾਂ ਦਾ ਫੈਸਲਾ ਕੀਤਾ। ਸਕਰੀਨਿੰਗ ਕਮੇਟੀ ਨੇ ਘੱਟੋ-ਘੱਟ ਦੋ ਦਰਜਨ ਵਿਧਾਨ ਸਭਾ ਹਲਕਿਆਂ ਬਾਰੇ ਫੈਸਲਾ ਕਰਨਾ ਹੈ। ਇੱਕ ਪਾਸੇ ਰਾਹੁਲ ਗਾਂਧੀ ਦੀ ਮੋਗਾ ਵਿਖੇ 3 ਜਨਵਰੀ ਨੂੰ ਹੋਣ ਵਾਲੀ ਪ੍ਰਸਤਾਵਿਤ ਰੈਲੀ ਮੁਲਤਵੀ ਕਰ ਦਿੱਤੀ ਗਈ ਹੈ, ਉਥੇ ਹੀ ਏ।ਆਈ।ਸੀ।ਸੀ। ਵੱਲੋਂ ਉਮੀਦਵਾਰਾਂ ਦੀ ਚੋਣ ਸਬੰਧੀ ਇਕ ਹੋਰ ਮੀਟਿੰਗ 2 ਜਨਵਰੀ ਨੂੰ ਬੁਲਾਈ ਗਈ ਹੈ।
Total Views: 311 ,
Real Estate



















