
ਦਿੱਲੀ ਵਿਚ ਪ੍ਰਦੂਸ਼ਣ ਦੇ ਪੱਧਰ ਨੂੰ ਘੱਟ ਕਰਨ ਦੇ ਮਕਸਦ ਨਾਲ ਸਰਕਾਰ ਨੇ 10 ਸਾਲ ਪੁਰਾਣੇ ਇੱਕ ਲੱਖ ਚਾਲਕਾਂ ਦੀ ਰਜਿਸਟ੍ਰੇਸ਼ਨ ਖ਼ਤਮ ਕਰ ਦਿੱਤੀ ਹੈ। ਹੁਣ ਜੇ ਇਨ੍ਹਾਂ ਵਾਹਨਾਂ ਨੂੰ ਮਾਲਕਾਂ ਵੱਲੋਂ ਸੜਕ ‘ਤੇ ਉਤਾਰਿਆ ਗਿਆ ਤਾਂ ਸਿੱਧੇ ਗੱਡੀਆਂ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਰਕਾਰ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਹੁਣ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਰਿਆਇਤ ਨਹੀਂ ਮਿਲੇਗੀ। ਇਨ੍ਹਾਂ ਵਾਹਨਾਂ ਦੇ ਨੰਬਰ ਵੇਖਣ ਲਈ ਸਰਕਾਰ ਦੀ ਵੈੱਬਸਾਈਟ ‘ਤੇ ਜਾ ਕੇ ਵੇਰਵੇ ਦੇਖੇ ਜਾ ਸਕਦੇ ਹਨ। ਸਰਕਾਰੀ ਅੰਦਾਜ਼ੇ ਮੁਤਾਬਕ ਅਜਿਹੇ ਵਾਹਨਾਂ ਦੇ ਲਗਭਗ ਲੱਖ ਮਾਲਕਾਂ ਨੂੰ ਝਟਕਾ ਲੱਗਾ ਹੈ। ਹੁਣ ਇਹ ਵਾਹਨ ਸੜਕ ‘ਤੇ ਨਹੀਂ ਚੱਲ ਸਕਦੇ। ਸਰਕਾਰ ਨੇ ਇਨ੍ਹਾਂ ਦਾ ਸੜਕਾਂ ‘ਤੇ ਚੱਲਣਾ ਗੈਰ-ਕਾਨੂੰਨੀ ਕਰਾਰ ਕਰ ਦਿੱਤਾ ਹੈ।
Total Views: 293 ,
Real Estate



















