
ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਅਗਲੇ ਹਫ਼ਤੇ ਕੀਤਾ ਜਾਵੇਗਾ। ਉਨ੍ਹਾਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ ਤੇ ਕਿਹਾ ਕਿ ਬੇਅਦਬੀ ਦੀਆਂ ਸਾਰੀਆਂ ਘਟਨਾਵਾਂ ਵਿੱਚ ਇਨਸਾਫ਼ ਹੋਵੇਗਾ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਉਹਨਾਂ ਦਾਅਵਾ ਕੀਤਾ ਕਿ ਅਸੀਂ ਅਜਿਹਾ ਖੁਸ਼ਹਾਲ ਪੰਜਾਬ ਬਣਾਵਾਂਗੇ ਕਿ ਰੁਜ਼ਗਾਰ ਲਈ ਕੈਨੇਡਾ ਗਏ ਨੌਜਵਾਨ ਅਗਲੇ 5 ਸਾਲਾਂ ‘ਚ ਵਾਪਸ ਪੰਜਾਬ ਆ ਜਾਣਗੇ। ਆਮ ਆਦਮੀ ਪਾਰਟੀ ‘ਤੇ ਟਿਕਟਾਂ ਵੇਚਣ ਦੇ ਇਲਜ਼ਾਮਾਂ ਬਾਰੇ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਅਸੀਂ ਨਾ ਤਾਂ ਟਿਕਟਾਂ ਵੇਚਦੇ ਹਾਂ ਅਤੇ ਨਾ ਹੀ ਖਰੀਦਦੇ ਹਾਂ। ਸਾਡੇ ਵਲੋਂ ਇਕ ਵੀ ਟਿਕਟ ਨਹੀਂ ਵੇਚੀ ਗਈ, ਜੇਕਰ ਕੋਈ ਸਬੂਤ ਸਮੇਤ ਸਾਬਿਤ ਕਰ ਦੇਵੇਗਾ ਕਿ ਕਿਸੇ ਨੇ ਟਿਕਟ ਵੇਚੀ ਜਾਂ ਖਰੀਦੀ ਹੈ ਤਾਂ 24 ਘੰਟਿਆਂ ਵਿਚ ਉਸ ਨੂੰ ਪਾਰਟੀ ‘ਚੋਂ ਕੱਢ ਦੇਵਾਂਗਾ। ਮੈਂ ਉਹਨਾਂ ਨੂੰ ਛੱਡਾਂਗਾ ਨਹੀਂ, ਜੇਲ੍ਹ ਭੇਜ ਕੇ ਰਹਾਂਗਾ। ਕੇਜਰੀਵਾਲ ਨੇ ਕਿਹਾ ਕਿ ਮੈਂ ਕੁਝ ਵੀ ਬਰਦਾਸ਼ਤ ਕਰ ਸਕਦਾ ਹਾਂ ਪਰ ਭ੍ਰਿਸ਼ਟਾਚਾਰ ਨਹੀਂ ਬਰਦਾਸ਼ਤ ਕਰ ਸਕਦਾ। ਜੇਕਰ ਕਿਸੇ ਪਾਰਟੀ ਨੇ AAP ‘ਤੇ ਝੂਠੇ ਆਰੋਪ ਲਗਾਏ ਤਾਂ ਉਸ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।
Total Views: 172 ,
Real Estate



















