ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਪੁੱਛਣ ਲਈ ‘ਆਪ’ ਨੇ ਜਾਰੀ ਕੀਤਾ ਨੰਬਰ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਪੰਜਾਬ ਦੌਰੇ ‘ਤੇ ਸਨ ਤੇ ਅੱਰ ਫਿਰ ਉਹਨਾਂ ਨੇ ਮੋਹਾਲੀ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ‘ਆਪ’ ਦੇ ਸੀ। ਐੱਮ। ਦੇ ਚਿਹਰੇ ਨੂੰ ਲੈ ਕੇ ਇਕ ਨੰਬਰ ਜਾਰੀ ਕੀਤਾ ਹੈ, ਜਿਸ ਦੇ ਰਾਹੀਂ ਜਨਤਾ ਤੋਂ ਰਾਇ ਲਈ ਜਾਵੇਗੀ ਕਿ ਪੰਜਾਬ ’ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਣਾ ਚਾਹੀਦਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਨੰਬਰ 17 ਜਨਵਰੀ ਤੱਕ ਸ਼ਾਮ 5 ਵਜੇ ਤੱਕ ਐਕਟਿਵ ਰਹੇਗਾ ਅਤੇ ਉਸ ਤੋਂ ਬਾਅਦ ਜਨਤਾ ਵੱਲੋਂ ਭੇਜੇ ਗਏ ਜਵਾਬਾਂ ਨੂੰ ਵੇਖਦੇ ਹੋਏ ਪੰਜਾਬ ’ਚ ਆਮ ਆਦਮੀ ਪਾਰਟੀ ਦੇ ਸੀ।ਐੱਮ। ਚਿਹਰਾ ਚੁਣਿਆ ਜਾਵੇਗਾ। ਜਾਰੀ ਕੀਤੇ ਗਏ ਨੰਬਰ ’ਤੇ ਜਨਤਾ ਫ਼ੋਨ, ਮੈਸਜ ਜਾਂ ਵਟਸਐੱਪ ’ਤੇ ਕਾਲ ਵੀ ਕਰ ਸਕਦੀ ਹੈ।
ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਉਣ ਨੂੰ ਲੈ ਕੇ ਕੇਜਰੀਵਾਲ ਨੇ ਕਿਹਾ ਕਿ ਉਹ ਭਗਵੰਤ ਮਾਨ ਨੂੰ ਹੀ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਸਨ, ਜਿਸ ਦੇ ਲਈ ਉਨ੍ਹਾਂ ਨੇ ਭਗਵੰਤ ਮਾਨ ਨਾਲ ਗੱਲਬਾਤ ਵੀ ਕੀਤੀ ਸੀ ਪਰ ਇਸ ਸਬੰਧ ’ਚ ਭਗਵੰਤ ਮਾਨ ਨੇ ਜਨਤਾ ਤੋਂ ਪੁੱਛਣ ਲਈ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਜਨਤਾ ਤੋਂ ਰਾਏ ਲੈਣੀ ਚਾਹੀਦੀ ਹੈ ਕਿ ਲੋਕ ਪੰਜਾਬ ’ਚ ‘ਆਪ’ ਦਾ ਮੁੱਖ ਮੰਤਰੀ ਕਿਸ ਨੂੰ ਵੇਖਣਾ ਚਾਹੁੰਦੇ ਹਨ।

 

Total Views: 154 ,
Real Estate