
ਭਾਰਤੀ ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਦੌਰਾਨ ਪੈਦਲ ਯਾਤਰਾਵਾਂ, ਸਾਈਕਲ ਰੈਲੀਆਂ ਅਤੇ ਨੁੱਕੜ ਮੀਟਿੰਗਾਂ ‘ਤੇ ਪਾਬੰਦੀ 15 ਜਨਵਰੀ 2022 ਤੋਂ 22 ਜਨਵਰੀ ਤੱਕ ਵਧਾ ਦਿੱਤੀ ਹੈ। ਕਮਿਸ਼ਨ ਨੇ ਰਾਜਨੀਤਿਕ ਪਾਰਟੀਆਂ ਨੂੰ ਵੱਧ ਤੋਂ ਵੱਧ 300 ਵਿਅਕਤੀਆਂ ਜਾਂ ਹਾਲ ਦੀ ਸਮਰੱਥਾ ਦੇ 50 ਪ੍ਰਤੀਸ਼ਤ ਨਾਲ ਮੀਟਿੰਗਾਂ ਕਰਨ ਦੀ ਇਜਾਜ਼ਤ ਦਿੱਤੀ ਹੈ। ਚੋਣ ਕਮਿਸ਼ਨ ਨੇ ਇੰਨਡੋਰ ‘ਚ ਪਾਰਟੀਆਂ ਨੂੰ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੇ ਰਾਜ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਨਿਯਮਾਂ ਅਤੇ ਆਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਹਨ।
Total Views: 250 ,
Real Estate



















