ਪੰਜਾਬ ਵਿੱਚ ਚੋਣਾਂ ਦੀ ਤਰੀਕ 14 ਫਰਵਰੀ ਤੋਂ ਬਦਲ ਕੇ 20 ਫਰਵਰੀ ਕਰ ਦਿੱਤੀ ਗਈ ਹੈ। ਵੋਟਾਂ ਦੀ ਗਿਣਤੀ ਦੀ ਤਰੀਕ ਵਿਚ ਕੋਈ ਬਦਲਾਅ ਨਹੀਂ ਹੈ।ਇਹ ਪਹਿਲਾਂ ਵਾਂਗ 10 ਮਾਰਚ ਨੂੰ ਹੀ ਹੋਵੇਗੀ। ਇਲੈਕਸ਼ਨ ਕਮਿਸ਼ਨ ਆਫ ਇੰਡੀਆ ਵੱਲੋਂ ਇਕ ਬੈਠਕ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ। ਪੰਜਾਬ ਦੀਆਂ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਗਈ ਸੀ ਕਿ ਪੰਜਾਬ ਵਿਚ ਚੋਣਾਂ ਦੀਆਂ ਤਰੀਕਾਂ ਵਿੱਚ ਬਦਲਾਅ ਕੀਤਾ ਜਾਵੇ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਮਿਸ਼ਨ ਨੂੰ ਇੱਕ ਚਿੱਠੀ ਲਿਖ ਕੇ ਅਪੀਲ ਕੀਤੀ ਗਈ ਸੀ ਕਿ ਚੋਣਾਂ ਦੀਆਂ ਤਰੀਕਾਂ ਵਿੱਚ ਬਦਲਾਅ ਹੋਵੇ। ਇਹ ਚਿੱਠੀ 13 ਜਨਵਰੀ ਨੂੰ ਲਿਖੀ ਗਈ ਸੀ। ਚੰਨੀ ਵੱਲੋਂ ਚਿੱਠੀ ਵਿੱਚ ਆਖਿਆ ਗਿਆ ਸੀ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਲਗਪਗ ਫ਼ੀਸਦ 32 ਲੋਕ ਹਨ।ਉਨ੍ਹਾਂ ਨੇ ਲਿਖਿਆ ਸੀ ਕਿ 16 ਫਰਵਰੀ ਨੂੰ ਰਵਿਦਾਸ ਜਯੰਤੀ ਕਰਕੇ ਵੱਡੀ ਗਿਣਤੀ ਵਿੱਚ ਵੋਟਰ 10-16 ਫਰਵਰੀ ਤੱਕ ਉੱਤਰ ਪ੍ਰਦੇਸ਼ ਦੇ ਬਨਾਰਸ ਜਾਣਗੇ। ਅਜਿਹੇ ਵਿੱਚ ਇਹ ਵੋਟਰ ਆਪਣੀ ਵੋਟ ਨਹੀਂ ਦੇ ਸਕਣਗੇ। ਕਾਂਗਰਸ ਦੇ ਨਾਲ ਨਾਲ ਭਾਰਤੀ ਜਨਤਾ ਪਾਰਟੀ ਅਤੇ ਇਸ ਦੇ ਗੱਠਜੋੜ ਸਾਥੀ ਪੰਜਾਬ ਲੋਕ ਕਾਂਗਰਸ ਵੱਲੋਂ ਵੀ ਭਾਰਤੀ ਚੋਣ ਕਮਿਸ਼ਨ ਨੂੰ ਅਜਿਹੀ ਹੀ ਅਪੀਲ ਕੀਤੀ ਗਈ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਦੀ ਬਦਲੀ ਗਈ ਤਰੀਕ
Total Views: 183 ,
Real Estate