ਆਮ ਆਦਮੀ ਪਾਰਟੀ ਦਾ ਉਮੀਦਵਾਰ ਹੀ ਛੱਡ ਗਿਆ ਮੈਦਾਨ !

ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਚੋਣਾਂ ਲਈ ਉਤਾਰੇ ਗਏ ਉਮੀਦਵਾਰ ਨੇ ਹੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਫਿਰੋਜ਼ਪੁਰ ਦਿਹਾਤੀ ਤੋਂ ਉਮੀਦਵਾਰ ਆਸ਼ੂ ਬਾਂਗੜ ਨੇ ਅਰਵਿੰਦ ਕੇਜਰੀਵਾਲ ਨੂੰ ਸੰਬੋਧਨ ਕਰਦਿਆਂ ਹਲਕੇ ਦੀ ਉਮੀਦਵਾਰੀ, ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦੀ ਗੱਲ ਆਖੀ ਹੈ। ਆਸ਼ੂ ਬਾਂਗੜ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਆਰੋਪ ਲਗਾਇਆ ਕਿ ਪੰਜਾਬ ਦੀ ਲੀਡਰਸ਼ਿਪ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਨੂੰ ਉਨ੍ਹਾਂ ਨੇ ਇੱਕ ਪਾਰਟੀ ਦੀ ਜਗ੍ਹਾ ਕੰਪਨੀ ਦੱਸਿਆ।

Total Views: 395 ,
Real Estate