ਦਵਿੰਦਰਪਾਲ ਸਿੰਘ ਭੁੱਲਰ ਨੂੰ ਨਾ ਰਿਹਾਅ ਕਰਨ ਤੇ ਕੇਜਰੀਵਾਲ ਦੇ ਉਮੀਦਵਾਰਾਂ ਦੇ ਘਿਰਾਓ ਦਾ ਐਲਾਨ

ਸਜ਼ਾ ਪੂਰੀ ਹੋਣ ਦੇ ਬਾਵਜੂਦ ਲੰਮੇ ਸਮੇਂ ਤੋਂ ਜੇਲ੍ਹ ਵਿਚ ਬੰਦ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੇਜਰੀਵਾਲ ਦੀ ਦਿੱਲੀ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇਕਰ 26 ਜਨਵਰੀ ਤਕ ਪ੍ਰੋ ਭੁੱਲਰ ਦੀ ਰਿਹਾਈ ਨਾ ਕੀਤੀ ਗਈ ਤਾਂ ਸਿੱਖ ਜਥੇਬੰਦੀਆਂ ਵਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਪੰਜਾਬ ਵਿਚ ਘਿਰਾਓ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਅੱਜ ਅੰਮ੍ਰਿਤਸਰ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਕੀਤਾ ਗਿਆ। ਇਸ ਮੌਕੇ ਪ੍ਰੋ ਭੁੱਲਰ ਦੀ ਪਤਨੀ ਬੀਬੀ ਨਵਨੀਤ ਕੌਰ ਭੁੱਲਰ ਵੀ ਸ਼ਾਮਿਲ ਸਨ।

Total Views: 70 ,
Real Estate