ਅਮਰੀਕਾ ਤੇ ਕੈਨੇਡਾ ਦੇ ਬਾਰਡਰ ਨਵਜੰਮੇ ਬੱਚੇ ਸਣੇ 4 ਭਾਰਤੀਆਂ ਦੀ ਹੋਈ ਮੌਤ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਕਿ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਮਰੀਕਾ ਨਾਲ ਮਿਲ ਕੇ ਮਨੁੱਖੀ ਤਸਕਰੀ ਨੂੰ ਰੋਕਣ ਲਈ ਹਰ ਸੰਭਵਨ ਯਤਨ ਕਰ ਰਹੀ ਹੈ। ਉੱਥੇ, ਕੈਨੇਡਾ ’ਚ ਭਾਰਤੀ ਹਾਈ ਕਮਿਸ਼ਨ ਸਥਾਨਕ ਪ੍ਰਸ਼ਾਸਨ ਨਾਲ ਮਿਲ ਕੇ ਘਟਨਾ ਦੇ ਕਾਰਨਾਂ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਘਟਨਾ ਨੂੰ ਦਿਲ ਦਹਿਲਾ ਦੇਣ ਵਾਲੀ ਤ੍ਰਾਸਦੀ ਕਰਾਰ ਦਿੰਦੇ ਹੋਏ ਟਰੂਡੋ ਨੇ ਕਿਹਾ ਕਿ ਮਨੁੱਖੀ ਤਸਕਰਾਂ ਦਾ ਸ਼ਿਕਾਰ ਬਣ ਕੇ ਇਕ ਪਰਿਵਾਰ ਨੂੰ ਇਸ ਤਰ੍ਹਾਂ ਮਰਦੇ ਹੋਏ ਵੇਖਣਾ ਬਹੁਤ ਦੁਖਦ ਹੈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਅਸੀਂ ਲੋਕਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਸਰਹੱਦ ਪਾਰ ਕਰਨ ਤੋਂ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ।
ਅਮਰੀਕਾ ਨਾਲ ਲੱਗਦੀ ਕੈਨੇਡੀਅਨ ਸਰਹੱਦ ‘ਤੇ ਠੰਢ ਕਾਰਨ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਇੱਕ ਨਵਜੰਮਿਆ ਬੱਚਾ ਵੀ ਸ਼ਾਮਿਲ ਹੈ। ਅਮਰੀਕੀ ਪੁਲਿਸ ਇਸ ਨੂੰ ਮਨੁੱਖੀ ਤਸਕਰੀ ਨਾਲ ਜੁੜਿਆ ਮਾਮਲਾ ਦੱਸ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਸਾਰੇ ਮ੍ਰਿਤਕ ਭਾਰਤ ਤੋਂ ਆਏ ਸਨ ਅਤੇ ਕੈਨੇਡਾ ਤੋਂ ਅਮਰੀਕਾ ਦੀ ਸਰਹੱਦ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੌਰਾਨ ਮੌਸਮ ਖ਼ਰਾਬ ਹੋਣ ਕਾਰਨ ਬਰਫ਼ੀਲੇ ਇਲਾਕੇ ਵਿੱਚ ਜਿਆਦਾ ਠੰਢ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
ਕੈਨੇਡਾ ਅਮਰੀਕਾ ਬਾਰਡਰ ਤੇ 4 ਮੌਤਾਂ ਦਾ ਮਾਮਲਾ: ‘ਮਨੁੱਖੀ ਤਸਕਰੀ ਰੋਕਣ ਦਾ ਕਰ ਰਹੇ ਹਾਂ ਯਤਨ’ ਬੋਲੇ ਟਰੂਡੋ
Total Views: 287 ,
Real Estate