ਸਿੱਧੂ ਨੂੰ ਮੰਤਰੀ ਬਣਾਉਣ ਲਈ ਇਮਰਾਨ ਖ਼ਾਨ ਨੇ ਲੌਬਿੰਗ ਕੀਤੀ ਸੀ: ਕੈਪਟਨ

ਹੁਣ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਬਾਰੇ ਕਿਹਾ ਕਿ 2017 ਵਿਚ ਸਿੱਧੂ ਨੂੰ ਮੰਤਰੀ ਬਣਵਾਉਣ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਉਨ੍ਹਾਂ ਦੇ ਕਰੀਬੀਆਂ ਨੇ ਲੌਬਿੰਗ ਕੀਤੀ ਸੀ। ਕੈਪਟਨ ਅਮਰਿੰਦਰ ਦੇ ਦਾਅਵੇ ਮੁਤਾਬਕ ਇਮਰਾਨ ਖਾਨ ਅਤੇ ਨਵਜੋਤ ਸਿੱਧੂ ਦੇ ਕਰੀਬੀ ਦੋਸਤ ਨੇ ਉਨ੍ਹਾਂ ਨੂੰ ਫੋਨ ਉੱਤੇ ਮੈਸੇਜ ਭੇਜ ਕੇ ਸਿੱਧੂ ਨੂੰ ਮੰਤਰੀ ਬਣਾਉਣ ਦੀ ਲਿਖਤ ਸ਼ਿਫ਼ਾਰਿਸ਼ ਕੀਤੀ ਸੀ। ਕੈਪਟਨ ਨੇ ਕਿਹਾ, ‘‘ਮੈਂ ਕਦੇ ਨਾ ਇਮਰਾਨ ਖਾਨ ਨੂੰ ਮਿਲਿਆ ਸੀ ਅਤੇ ਨਾ ਹੀ ਮੈਂ ਉਨ੍ਹਾਂ ਨੂੰ ਜਾਣਦਾ ਸੀ, ਇਸ ਵਿਚ 2017 ਵਿਚ ਚੋਣਾਂ ਜਿੱਤਣ ਤੋਂ ਬਾਅਦ ਆਏ ਇਸ ਮੈਸੇਜ ਤੋਂ ਮੈਂ ਹੈਰਾਨ ਸੀ।’’ ਕੈਪਟਨ ਨੇ ਦਾਅਵਾ ਕੀਤਾ ਹੈ ਕਿ ਇਹ ਜਾਣਕਾਰੀ ਉਨ੍ਹਾਂ ਪ੍ਰਿਅੰਕਾ ਗਾਂਧੀ ਨਾਲ ਵੀ ਸਾਂਝੀ ਕੀਤੀ ਸੀ। ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਨੇ ਇੱਕ ਟੀਵੀ ਚੈਨਲ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੈਪਟਨ ਅਮਰਿੰਦਰ ਕੀ ਹੁਣ ਕੋਈ ਕਰੈਡਿਬਿਲਟੀ ਨਹੀਂ ਹੈ, ਉਹਨਾਂ ਕੋਲ ਝੂਠ ਬੋਲ਼ਣ ਅਤੇ ਸਿੱਧੂ ਨੂੰ ਬਦਨਾਮ ਕਰਨ ਤੋਂ ਬਿਨਾਂ ਹੋਰ ਕੋਈ ਕੰਮ ਨਹੀਂ ਹੈ।

Total Views: 361 ,
Real Estate